The Summer News
×
Saturday, 11 May 2024

ਕੇਂਦਰ ਸਰਕਾਰ ਵੱਲੋਂ ਪੈਟਰੋਲ ਡੀਜ਼ਲ ਤੇ 2 ਰੁਪਏ ਪ੍ਰਤੀ ਲੀਟਰ ਘਟਾਏ ਜਾਣ ਤੇ ਵੱਖ ਵੱਖ ਲੋਕਾਂ ਦੇ ਪ੍ਰਤੀਕਰਮ

ਅੱਜਕੱਲ੍ਹ ਦੇ ਇਸ ਮਹਿੰਗਾਈ ਦੇ ਦੌਰ ਵਿੱਚ ਹਰ ਵਾਹਨ ਚਾਲਕ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਹੁਣ ਡਰਾਈਵਰਾਂ ਦੀਆਂ ਮੁਸ਼ਕਲਾਂ ਘੱਟ ਹੁੰਦੀਆਂ ਨਜ਼ਰ ਆਉਣਗੀਆਂ, ਅਜਿਹਾ ਇਸ ਲਈ ਕਿਉਂਕਿ ਸਰਕਾਰ ਨੇ ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰ ਦਿੱਤੀ ਹੈ।


ਕੇਂਦਰ ਸਰਕਾਰ ਵੱਲੋਂ ਅੱਜ ਜ਼ੋ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 2 ਰੁਪਏ ਪ੍ਰਤੀ ਲੀਟਰ ਘਟਾਈਆਂ ਗਈਆਂ ਹਨ ਇਸ ਸਬੰਧੀ ਜੰਡਿਆਲਾ ਗੁਰੂ ਦੇ ਇੱਕ ਪੈਟਰੋਲ ਪੰਪ ਤੇ ਤੇਲ ਪਵਾਉਣ ਆਏ ਵੱਖ ਵੱਖ ਲੋਕਾਂ ਨਾਲ ਗੱਲਬਾਤ ਕੀਤੀ ਗਈ। ਲੋਕਾਂ ਦਾ ਕਹਿਣਾ ਹੈ ਕਿ ਇਹ ਜ਼ੋ 2 ਰੁਪਏ ਘਟਾਏ ਗਏ ਹਨ ਇਹ ਬਹੁਤ ਘੱਟ ਹਨ ਜੇਕਰ ਘਟਾਉਣੇ ਸਨ ਤਾਂ 10-20 ਘਟਾਉਂਦੇ , ਲੋਕਾਂ ਨੇ ਇਹ ਵੀ ਕਿਹਾ ਕਿ ਇਸ ਸਭ ਲੋਕ ਸਭਾ ਦੀਆਂ ਚੋਣਾਂ ਕਰਕੇ ਹੋਇਆ ਹੈ।

Story You May Like