The Summer News
×
Tuesday, 18 June 2024

ਗ਼ੈਰਕਾਨੂੰਨੀ ਮਾਈਨਿੰਗ ਸਬੰਧੀ ED ਨੇ ਪੰਜਾਬ 'ਚ ਕਈ ਥਾਵਾਂ ’ਤੇ ਮਾਰੇ ਛਾਪੇ, 3 ਕਰੋੜ ਕੀਤਾ ਬਰਾਮਦ

ਚੰਡੀਗੜ੍ਹ, 29 ਮਈ: EDਨੇ ਅੱਜ ਡਰੱਗ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸਬੰਧੀ ਪੰਜਾਬ ਵਿਚ ਕਈ ਥਾਵਾਂ ‘ਤੇ ਛਾਪੇ ਮਾਰੇ ਹਨ। ਇਸ ਮਾਮਲੇ ਵਿੱਚ ਜਗਦੀਸ਼ ਸਿੰਘ ਉਰਫ਼ ਭੋਲਾ ਮੁੱਖ ਮੁਲਜ਼ਮ ਹੈ। ਸੂਤਰਾਂ ਅਨੁਸਾਰ ਰੂਪਨਗਰ ਜ਼ਿਲ੍ਹੇ ਵਿੱਚ ਕੁੱਲ 13 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ ਹੈ। ਈਡੀ ਵੱਲੋਂ ਆਪਣੀ ਜਾਂਚ ‘ਚ ਸਾਹਮਣੇ ਆਇਆ ਕਿ ਭੋਲਾ ਮਾਮਲੇ ‘ਚ ਏਜੰਸੀ ਵੱਲੋਂ ਕੁਰਕ ਕੀਤੀ ਜ਼ਮੀਨ ‘ਤੇ ‘ਗੈਰ-ਕਾਨੂੰਨੀ’ ਮਾਈਨਿੰਗ ਕੀਤੀ ਜਾ ਰਹੀ ਹੈ। ਇਸ ਕਾਰਨ ਇਹ ਕਾਰਵਾਈ ਕੀਤੀ ਗਈ ਹੈ ।


ਇਸ ਕਥਿਤ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਦੇ ਕੁਝ ਮੁਲਜ਼ਮਾਂ ਵਿੱਚ ਨਸੀਬ ਚੰਦ ਅਤੇ ‘ਸ੍ਰੀ ਰਾਮ ਕਰੱਸ਼ਰ’ ਸ਼ਾਮਲ ਹਨ। ਜਾਣਕਾਰੀ ਇਹ ਸਾਹਮਣੇ ਆਈ ਹੈ ਕਿ ਛਾਪਿਆਂ ਦੌਰਾਨ ਕਰੀਬ 3 ਕਰੋੜ ਰੁਪਏ ਬਰਾਮਦ ਕੀਤੇ ਜਾ ਚੁੱਕੇ ਹਨ।

Story You May Like