The Summer News
×
Sunday, 19 May 2024

ਬਹਿਸ ਸਬੰਧੀ CM ਮਾਨ ਨੇ ਕੀਤਾ ਟਵੀਟ, ਪੰਜਾਬੀਆਂ ਨੂੰ ਦਿੱਤਾ ਖੁੱਲਾ ਸੱਦਾ

ਲੁਧਿਆਣਾ : ਲੁਧਿਆਣਾ ਵਿੱਚ 1 ਨਵੰਬਰ ਨੂੰ ਹੋਣ ਵਾਲੀ ਬਹਿਸ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਵਾਂ ਟਵੀਟ ਸਾਹਮਣੇ ਆਇਆ ਹੈ। ਸੀ.ਐਮ. ਮਾਨ ਨੇ ਟਵੀਟ ਕਰਕੇ ਪੰਜਾਬੀਆਂ ਨੂੰ ਇਸ ਬਹਿਸ ਲਈ ਖੁੱਲ੍ਹਾ ਸੱਦਾ ਦਿੱਤਾ ਹੈ। ਉਨ੍ਹਾਂ ਟਵੀਟ ਕਰਕੇ ਕਿਹਾ, 1 ਨਵੰਬਰ ਨੂੰ ਲੁਧਿਆਣਾ 'ਚ ਹੋਣ ਵਾਲੀ ਬਹਿਸ ਦਾ ਨਾਂ 'ਮੈਂ ਪੰਜਾਬ ਬੋਲਦਾ ਹਾਂ' ਹੋਵੇਗਾ।ਦੁਪਹਿਰ 12 ਵਜੇ ਪੰਜਾਬ ਦੀਆਂ ਮੁੱਖ ਸਿਆਸੀ ਪਾਰਟੀਆਂ, ਜੋ ਹੁਣ ਤੱਕ ਸੱਤਾ 'ਚ ਰਹੀਆਂ ਹਨ, ਆਪਣੀ ਪੇਸ਼ਕਾਰੀ ਦੇਣਗੀਆਂ। ਖੜ੍ਹੇ ਹਰ ਪਾਰਟੀ ਨੂੰ 30 ਮਿੰਟ ਦਾ ਸਮਾਂ ਮਿਲੇਗਾ। ਸਟੇਜ ਦਾ ਸੰਚਾਲਨ ਪ੍ਰੋਫੈਸਰ ਨਿਰਮਲ ਜੌੜਾ ਜੀ ਕਰਨਗੇ। ਪੰਜਾਬੀਆਂ ਨੂੰ ਖੁੱਲਾ ਸੱਦਾ। 'ਪੰਜਾਬ ਮੰਗਦਾ ਜਵਾਬ'।


11-57-3653274882


ਵਰਨਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਵਿਰੋਧੀਆਂ ਨਾਲ ਖੁੱਲ੍ਹੀ ਬਹਿਸ ਲਈ ਪੂਰੀ ਤਿਆਰੀ ਕਰ ਲਈ ਹੈ। ਇਹ ਬਹਿਸ 1 ਨਵੰਬਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਡਾ: ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬਹਿਸ ਦਾ ਸਮਾਂ ਕਰੀਬ 12 ਵਜੇ ਰੱਖਿਆ ਗਿਆ ਹੈ।

Story You May Like