The Summer News
×
Monday, 20 May 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਸੂਚੀ ਵਿਚ ਰਜਿਸਟ੍ਰੇਸ਼ਨ ਜਾਰੀ, 15 ਨਵੰਬਰ ਤੱਕ ਪ੍ਰਾਪਤ ਕੀਤੇ ਜਾਣਗੇ ਫਾਰਮ

ਬਟਾਲਾ, 8 ਨਵੰਬਰ : ਡਾ. ਹਿਮਾਂਸ਼ੂ ਅਗਰਵਾਲ, ਜ਼ਿਲਾ ਚੋਣ ਅਫ਼ਸਰ ਗੁਰਦਾਸਪੁਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਲਈ ਸਮਾਂ ਸਾਰਨੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀ ਵਿਚ ਰਜਿਸਟਰੇਸ਼ਨ 21 ਅਕਤੂਬਰ 2023 ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਇਸ ਸਬੰਧੀ ਫਾਰਮ 15 ਨਵੰਬਰ 2023 ਤੱਕ ਪ੍ਰਾਪਤ ਕੀਤੇ ਜਾਣਗੇ। ਇਸ ਉਪਰੰਤ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 05 ਦਸੰਬਰ 2023 ਨੂੰ ਕੀਤੀ ਜਾਵੇਗੀ। 

 

ਉਨ੍ਹਾਂ ਨੇ ਅੱਗੇ ਦੱਸਿਆ ਕਿ ਮੁੱਢਲੀ ਪ੍ਰਕਾਸ਼ਿਤ ਵੋਟਰ ਸੂਚੀ ਤੇ ਦਾਅਵੇ/ਇਤਰਾਜ਼ 26 ਦਸੰਬਰ 2023 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮਿਤੀ 16 ਜਨਵਰੀ 2024 ਨੂੰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਵੀ ਯੋਗ ਵੋਟਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ (ਬੋਰਡ) ਲਈ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ਼ ਕਰਵਾਉਣਾ ਚਾਹੁੰਦਾ ਹੈ ਉਹ www.gurdaspur.nic.in ਵੈੱਬ ਸਾਈਟ ਤੋਂ ਫਾਰਮ ਨੰਬਰ 1 ਡਾਉਨਲੋਡ ਕਰਕੇ ਪੇਂਡੂ ਖੇਤਰਾ ਵਿੱਚ ਸਬੰਧਤ ਹਲਕਾ ਪਟਵਾਰੀ ਅਤੇ ਸ਼ਹਿਰੀ ਖੇਤਰ ਵਿੱਚ ਨਗਰ ਨਿਗਮ/ਨਗਰ ਕੌਸਲ ਜਾਂ ਲੋਕਲ ਅਥਾਰਟੀ ਦੇ ਕਰਮਚਾਰੀ ਜਿੰਨਾਂ ਨੂੰ ਰਿਵਾਇਜ਼ ਅਥਾਰਟੀ ਵਜੋਂ ਨਿਯੁਕਤ ਕੀਤਾ ਗਿਆ ਹੈ, ਪਾਸ ਜਮਾਂ ਕਰਵਾ ਸਕਦਾ ਹੈ। ਉਨਾਂ ਕਿਹਾ ਕਿ ਜਿਹੜੇ ਬਿਨੈਕਾਰ ਸਿੱਖ ਗੁਰਦੁਆਰਾ ਬੋਰਡ ਰੂਲਜ਼ 1959 ਦੇ ਰੂਲ ਨੰਬਰ 3 ਅਧੀਨ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਉਹ ਵਿਅਕਤੀ ਹੀ ਫਾਰਮ ਨੰਬਰ 1 ਭਰ ਸਕਦੇ ਹਨ। ਫਾਰਮ ਭਰਨ ਸਮੇਂ ਜਰੂਰੀ ਹਦਾਇਤਾਂ ਦਾ ਖਾਸ ਧਿਆਨ ਰੱਖਿਆ ਜਾਵੇ। 

 

ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇਦੱਸਿਆ ਕਿ ਬਿਨੈਕਾਰ ਮਿਤੀ 21 ਅਕਤੂਬਰ 2023 ਨੂੰ 21 ਸਾਲ ਜਾਂ ਉਸਤੋਂ ਵੱਧ ਉਮਰ ਪੂਰੀ ਕਰਦਾ ਹੋਵੇ, ਬਿਨੈਕਾਰ ਆਪਣੀ ਤਾਜ਼ਾ ਸਵੈ-ਤਸਦੀਕਸ਼ੁਦਾ ਫੋਟੋ ਨਾਲ ਨੱਥੀ ਕਰੇਗਾ, ਫਾਰਮ ਨੰਬਰ 1 ਵਿੱਚ ਦਰਜ਼ ਸਵੈ ਘੋਸ਼ਣਾ ਭਰਨੀ ਲਾਜ਼ਮੀ ਹੈ ਅਤੇ ਆਧਾਰ ਕਾਰਡ, ਵੋਟਰ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੰਸ, ਸਰਵਿਸ ਪਹਿਚਾਣ ਪੱਤਰ ਸਮੇਤ ਫੋਟੋਗ੍ਰਾਫ, ਬੈਂਕ ਜਾਂ ਡਾਕਘਰ ਦੀ ਪਾਸਬੁੱਕ ਸਮੇਤ ਫੋਟੋਗ੍ਰਾਫ, ਪੈਨ ਕਾਰਡ, ਸਮਾਰਟ ਕਾਰਡ, ਨੈਸ਼ਨਲ ਪਾਪੂਲੇਸ਼ਨ ਰਜਿਸਟਰਡ ਦਾ ਆਰ.ਜੀ.ਆਈ. ਕਾਰਡ, ਮਗਨਰੇਗਾ ਜਾਬ ਕਾਰਡ, ਸਿਹਤ ਬੀਮਾ ਸਮਾਰਟ ਕਾਰਡ, ਪੈਨਸ਼ਨ ਦਸਤਾਵੇਜ਼ ਸਮੇਤ ਫੋਟੋਗ੍ਰਾਫ, ਐੱਮ.ਪੀ., ਐੱਮ.ਐੱਲ.ਏ. ਮੈਂਬਰ ਵਿਧਾਨ ਪ੍ਰੀਸ਼ਦ ਨੂੰ ਜਾਰੀ ਦਫ਼ਤਰੀ ਪਹਿਚਾਣ ਪੱਤਰ ਆਦਿ ਦਸਤਾਵੇਜਾਂ ਵਿੱਚੋਂ ਕੋਈ ਵੀ ਇੱਕ ਦਸਤਾਵੇਜ਼ ਨਾਲ ਨੱਥੀ ਕਰੇਗਾ।

Story You May Like