The Summer News
×
Monday, 20 May 2024

ਮਿਸ਼ਨ ਇੰਦਰਧਨੁਸ਼ ਅਧੀਨ ਗਰਭਵਤੀ ਔਰਤਾਂ ਅਤੇ 5 ਸਾਲ ਤੱਕ ਦੇ ਬੱਚਿਆਂ ਦਾ ਨਿਯਮਿਤ ਟੀਕਾਕਰਣ ਕੀਤਾ ਜਾਏਗਾ ਪੂਰਾ: ਡਾ ਪ੍ਰਭਜੀਤ ਸਿੰਘ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 4 ਜੁਲਾਈ: ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਇਸ ਸਬੰਧ ਵਿਚ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਮਾਰੂ ਬੀਮਾਰੀਆਂ ਤੋਂ ਬਚਾਉਣ ਲਈ ਰੁਟੀਨ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ।


ਰੂਟੀਨ ਟੀਕਾਕਰਨ ਦੌਰਾਨ ਵਾਂਝੇ ਰਹਿ ਗਏ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਨ ਲਈ ਸਿਹਤ ਵਿਭਾਗ ਵਲੋਂ ਤੀਬਰ ਮਿਸ਼ਨ ਇੰਦਰਧਨੁਸ਼ ਮੁਹਿੰਮ ਚਲਾਈ ਜਾ ਰਹੀ ਹੈ ।ਇਸ ਮੁਹਿੰਮ ਦੇ ਸਬੰਧ ਵਿਚ ਅੱਜ ਜਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ, ਬਲਾਕ ਟੀਕਾਕਰਨ ਨੋਡਲ ਅਫਸਰਾਂ, ਬਲਾਕ ਐਕਸਟੈਂਸ਼ਨ ਐਜੂਕੇਟਰਾਂ, ਮਲਟੀਪਰਪਜ਼ ਹੈਲਥ ਸੁਪਰਵਾਇਜ਼ਰਾਂ ਅਤੇ ਸੂਚਨਾ ਸਹਾਇਕਾਂ ਅਤੇ ਬੀ.ਐਸ.ਏ. ਦੀ ਇਕ ਵਿਸ਼ੇਸ਼ ਮੀਟਿੰਗ ਡਾ. ਪ੍ਰਭਜੀਤ ਸਿੰਘ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਹੋਈ।


ਇਸ ਮੀਟਿੰਗ ਦੌਰਾਨ ਡਾ. ਪ੍ਰਭਜੀਤ ਸਿੰਘ ਸਿਵਲ ਸਰਜਨ ਨੇ ਸਮੂਹ ਅਧਿਕਾਰੀਆ ਨੂੰ ਹਦਾਇਤ ਕੀਤੀ ਕੇ ਆਪਣੇ ਆਪਣੇ ਏਰੀਏ ਵਿਚ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਪਛਾਣ ਕਰਕੇ ਲਿਸਟਾਂ ਤਿਆਰ ਕੀਤੀਆਂ ਜਾਣ ਅਤੇ ਉਨ੍ਹਾ ਲਈ ਸ਼ੈਸ਼ਣ ਪਲਾਨ ਕਰਕੇ ਐਕਸ਼ਨ ਪਲਾਨ ਤਿਆਰ ਕੀਤਾ ਜਾਵੇ ।ਉਨ੍ਹਾ ਦੱਸਿਆ ਕਿ ਇਸ ਮਿਸ਼ਨ ਦਾ ਮਕਸਦ 5 ਸਾਲ ਤੋਂ ਛੋਟੇ ਬੱਚਿਆਂ ਅਤੇ ਗਰਭਵਤੀ ਮਾਵਾਂ ਦੇ ਨਿਯਮਿਤ ਟੀਕਾਕਰਨ ਵਿਚ ਪਏ ਪਾੜੇ ਨੂੰ ਭਰ ਕੇ ਮੁਕੰਮਲ ਟੀਕਾਕਰਨ ਕਰਨਾ ਹੈ ।ਇਹ ਮੁਹਿੰਮ ਜਿਲ੍ਹੇ ਅੰਦਰ ਤਿੰਨ ਗੇੜਾਂ ਵਿਚ ਇੱਕ-ਇੱਕ ਹਫ਼ਤਾ ਚੱਲੇਗੀ ਅਤੇ ਇਸ ਮਿਸ਼ਨ ਅਧੀਨ ਬੱਚਿਆਂ ਅਤੇ ਗਰਭਵਤੀ ਮਾਵਾਂ ਦੇ 100 ਪ੍ਰਤੀਸ਼ਤ ਟੀਕਾਕਰਣ ਨੂੰ ਯਕੀਨੀ ਬਨਾਇਆ ਜਾਵੇਗਾ ਤਾਂ ਜ਼ੋ ਗਰਭਵਤੀਆਂ ਅਤੇ ਨਵ ਜਨਮੇ ਬੱਚਿਆਂ ਦੀ ਮੌਤ ਦਰ ਨੂੰ ਘਟਾਇਆ ਜਾ ਸਕੇ। ਉਹਨਾਂ ਦੱਸਿਆ ਕਿ ਇਹ ਮੁਹਿੰਮ ਤਿੰਨ ਗੇੜਾਂ ਵਿੱਚ ਪਹਿਲਾ ਗੇੜ 7 ਅਗਸਤ ਤੋਂ 12 ਅਗਸਤ ਤੱਕ ਚਲਾਇਆ ਜਾਵੇਗਾ ਗਿਆ। ਦੂਜਾ ਗੇੜ 11 ਸਤੰਬਰ ਤੋਂ  16 ਸਤੰਬਰ ਤੱਕ ਅਤੇ ਤੀਜਾ ਗੇੜ 9 ਅਕਤੂਬਰ ਤੋਂ 14 ਅਕਤੂਬਰ ਤੱਕ ਚਲਾਇਆ ਜਾਵੇਗਾ ।  ਉਹਨਾਂ ਦੱਸਿਆ ਕਿ ਗਰਭਵਤੀ ਮਾਵਾਂ ਅਤੇ ਪੰਜ ਸਾਲ ਤੱਕ ਦੇ ਜਿਹੜੇ ਬੱਚੇ ਕਿਸੇ ਕਾਰਣ ਟੀਕਾਕਰਣ ਤੋਂ ਵਾਂਝੇ ਰਹਿ ਗਏ ਜ਼ਾ ਫਿਰ ਅਧੂਰਾ ਟੀਕਾਕਰਣ ਹੋਇਆ ਹੈ, ਉਹਨਾਂ ਦਾ ਵਿਸ਼ੇਸ਼ ਕੈਂਪਾਂ ਰਾਹੀਂ ਟੀਕਾਕਰਣ ਕੀਤਾ ਜਾਵੇਗਾ।


ਇਸ ਮੌਕੇ ਡਾ. ਮੇਘਾ ਪ੍ਰਕਾਸ਼ ਵਿਸ਼ਵ ਸਿਹਤ ਸੰਸਥਾ ਤੋਂ ਵਿਸ਼ੇਸ਼ ਤੋਰ ਤੇ ਸ਼ਾਮਿਲ ਹੋਏ ਅਤੇ ਉਨ੍ਹਾ ਕਿਹਾ ਕਿ ਇਸ ਮੁਹਿੰਮ ਵਿੱਚ ਟੀਕਾਕਰਣ ਤੋਂ ਛੁੱਟ ਗਏ ਏਰੀਏ, ਹਾਈ ਰਿਸਕ ਏਰੀਏ, ਸਲੱਮ ਏਰੀਏ, ਮਾਈਗ੍ਰੇਟਰੀ ਆਬਾਦੀ, ਝੱਗੀਆਂ ਝੌਂਪੜੀਆਂ, ਭੱਠੇ, ਖਾਲੀ ਸਬ ਸੈਂਟਰਾਂ ਜਿਥੇ 2 ਜਾਂ 3 ਨਿਯਮਿਤ ਟੀਕਾਕਰਣ ਸ਼ੈਸ਼ਨ ਨਾ ਹੋਏ ਹੋਣ, ਪਹੁੰਚ ਤੋਂ ਦੂਰ ਆਬਾਦੀ, ਆਉੂਟਬ੍ਰੇਕ ਵਾਲੀ ਆਬਾਦੀ ਅਤੇ ਹੋਰ ਮੁਸ਼ਕਿਲ ਏਰੀਏ ਕਵਰ ਕੀਤੇ ਜਾਣਗੇ।  


ਇਸ ਮੌਕੇ ਡਾ ਬੰਦਨਾ ਬਾਂਸਲ ਜਿਲ੍ਹਾ ਟੀਕਾਕਰਨ ਅਫਸਰ ਨੇ ਦੱਸਿਆ ਕਿ ਗਰਭਵਤੀ ਮਾਂਵਾਂ ਨੂੰ ਟੈਟਨਸ ਦੇ ਦੋ ਟੀਕੇ ਅਤੇ ਬੱਚਿਆਂ ਨੂੰ ਪੋਲੀਓ, ਤਪਦਿਕ, ਗਲਘੋਟੂ, ਦਸਤ, ਖਸਰਾ ਅਤੇ ਰੂਬੇਲਾ, ਦਿਮਾਗੀ ਬੁਖਾਰ, ਪੀਲੀਆ, ਕਾਲੀ ਖੰਘ, ਨਿਮੋਨੀਆ ਅਤੇ ਅੰਧਰਾਤੇ ਵਰਗੀਆਂ ਜਾਨਲੇਵਾ ਬਿਮਾਰੀਆਂ ਤੋਂ ਬਚਾਅ ਲਈ ਸੰਪੂਰਨ ਟੀਕਾਕਰਨ ਕਰਵਾਉਣਾ ਜਰੂਰੀ ਹੈ, ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਵਿੱਚ ਗਰਭਵਤੀਆਂ ਅਤੇ ਬੱਚਿਆਂ ਦਾ ਟੀਕਾਕਰਣ ਸੰਪੂਰਨ ਕਰਨ ਲਈ ਇਸ ਮੁਹਿੰਮ ਦਾ ਪੂਰਾ ਲਾਭ ਉਠਾਉਣ। ਡਾ ਬਾਂਸਲ ਨੇ ਸਮੂਹ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਇਸ ਮੁਹਿੰਮ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਦੇਣ ਅਪੀਲ ਕੀਤੀ।


 

Story You May Like