The Summer News
×
Saturday, 18 May 2024

ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਰਿਹਰਸਲਾਂ ਜੋਰਾਂ ’ਤੇ

ਬਟਾਲਾ, 18 ਜਨਵਰੀ : ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਪੂਰੇ ਜੋਸ਼ ਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ। ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਸਤੀਸ਼ ਕੁਮਾਰ, ਨਾਇਬ ਤਹਿਸੀਲਦਾਰ ਵਲੋਂ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਚੱਲ ਰਹੀਆਂ ਰਿਹਰਸਲਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸ਼ਸ਼ੀ ਭੂਸ਼ਨ ਵਰਮਾ ਐਮ ਡੀ ਐਫ.ਸੀ ਵਰਮਾ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭੰਡਾਰੀ ਗੇਟ ਬਟਾਲਾ, ਸ੍ਰੀਮਤੀ ਨੀਟਾ ਭਾਟੀਆ, ਡਾ. ਸਤਿੰਦਰਜੀਤ ਕੋਰ ਤੇ ਸਕੂਲਾਂ ਦੇ ਨੁਮਾਇੰਦੇ ਮੋਜੂਦ ਸਨ।


ਗਣਤੰਤਰ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਸੱਭਿਆਚਰਕ ਸਮਾਗਮ ਲਈ ਚੱਲ ਰਹੀਆਂ ਰਿਹਰਸਲਾਂ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਦੇਸ਼ ਭਗਤੀ ਤੇ ਅਧਾਰਿਤ ਸ਼ਾਨਦਾਰ ਕੋਰੀਓਗ੍ਰਾਫੀ, ਸੋਲੋ ਡਾਂਸ ਤੇ ਭੰਗੜਾ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ। ।


ਇਸ ਮੌਕੇ ਨਾਇਬ ਤਹਿਸੀਲਦਾਰ ਸਤੀਸ਼ ਕੁਮਾਰ ਨੇ ਸਬੰਧਿਤ ਸਕੂਲਾਂ ਦੇ ਇੰਚਾਰਜਾਂ ਨੂੰ ਹੋਰ ਸਖ਼ਤ ਮਿਹਨਤ ਨਾਲ ਬੱਚਿਆਂ ਦੀ ਤਿਆਰੀ ਕਰਵਾਉਣ ਲਈ ਕਿਹਾ। ਉਨਾਂ ਦੱਸਿਆ ਕਿ 22 ਜਨਵਰੀ ਨੂੰ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਸਵੇਰੇ 10.00 ਵਜੇ ਦੁਬਾਰਾ ਰਿਹਰਸਲ ਹੋਵੇਗੀ ਤੇ ਟੀਮਾਂ ਦੀ ਚੋਣ ਕੀਤੀ ਜਾਵੇਗੀ। ਉਨਾਂ ਦੱਸਿਆ ਕਿ 24 ਜਨਵਰੀ ਨੂੰ ਸਮਾਗਮ ਵਾਲੀ ਥਾਂ ਰਾਜੀਵ ਗਾਂਧੀ ਸਟੇਡੀਅਮ, ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਫੁੱਲ ਡਰੈੱਸ ਰਿਹਰਸਲ ਸਵੇਰੇ 10 ਵਜੇ ਹੋਵੇਗੀ।

Story You May Like