ਮਸ਼ਹੂਰ ਗਾਇਕ ਦਲੇਰ ਮਹਿੰਦੀ ਸੱਚਖੰਡ ਸ਼੍ਰੀ ਹਰਮਿੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ : ਮਸ਼ਹੂਰ ਗਾਇਕ ਦਲੇਰ ਮਹਿੰਦੀ ਦੇਰ ਰਾਤ ਪਰਿਵਾਰ ਸਣੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ, ਜਿੱਥੇ ਉਨ੍ਹਾਂ ਵਾਹਿਗੁਰੂ ਜੀ ਦਾ ਅਸ਼ੀਰਵਾਦ ਲਿਆ 'ਤੇ ਸ਼ੁਕਰਾਨਾ ਅਦਾ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਦੱਸ ਦੇਈਏ ਕਿ ਉਨ੍ਹਾਂ ਵਲੋਂ ਕਿਹਾ ਗਿਆ ਕਿ ਜਿਨ੍ਹਾਂ ਚਿਰ ਤੱਕ ਗੁਰੂ ਮਹਾਰਾਜ ਜੀ ਦੀ ਆਗਿਆ ਨਾ ਹੋਵੇ ,ਉਨਾਂ ਚਿਰ ਗੁਰੂ ਸਾਹਿਬ ਜੀ ਦੇ ਦਰਸ਼ਨ ਨਹੀਂ ਹੋ ਸਕਦੇ।ਇਸਦੇ ਨਾਲ ਹੀ ਉਹਨਾਂ ਵਲੋਂ ਕਿਹਾ ਗਿਆ ਕਿ ਅੰਮ੍ਰਿਤਸਰ ਦੇ ਲੋਕ ਬਹੁਤ ਭਾਗਾਂ ਵਾਲੇ ਹਨ ਜੋ ਗੁਰੂ ਨਗਰੀ ਵਿੱਚ ਰਹਿੰਦੇ ਹਨ।
ਉਹਨਾਂ ਇਹ ਵੀ ਕਿਹਾ ਕਿ ਅੱਜ ਮੈਨੂੰ ਬਹੁਤ ਖੁਸ਼ੀ ਮਿਲੀ ਹੈ ਕਿ ਅਸੀਂ ਗੁਰੂ ਘਰ ਵਿਚ ਆ ਕੇ ਮੱਥਾ ਟੇਕਿਆ । ਉਨ੍ਹਾਂ ਕਿਹਾ ਬਹੁਤ ਜਲਦ ਉਹਨਾਂ ਦੇ ਬਹੁਤ ਸਾਰੇ ਸਾਡੇ ਗਾਣੇ ਆ ਰਹੇ ਹਨ। ਇਹ ਵੀ ਕਿਹਾ ਗਿਆ ਹੈ ਕਿ ਬਾਲੀਵੁੱਡ ਦੇ ਕਲਾਕਾਰ ਸ਼ਾਹਰੁਖ ਖਾਨ ਦੇ ਨਾਲ ਵੀ ਸਾਡਾ ਇੱਕ ਗਾਣਾ ਬਹੁਤ ਜਲਦ ਰਿਲੀਜ਼ ਹੋਣ ਜਾ ਰਿਹਾ ਹੈ। ਇਸਦੇ ਨਾਲ ਹੀ ਕਿਹਾ ਕਿ ਸਾਡੀ ਇਕ ਫਿਲਮ ਮਸਤਾਨੇ ਜਲਦ ਆ ਰਹੀ ਜਿਹੜੀ ਬਹੁਤ ਮਹਿੰਗੀ ਫਿਲਮ ਹੈ ਜੋ ਕਿ ਸਾਊਥ ਫਿਲਮ ਵਰਗੀ ਹੋਵੇਗੀ ।