The Summer News
×
Tuesday, 21 May 2024

ਮੌਸਮ ਨੂੰ ਲੈ ਕੇ ਪੰਜਾਬ ਵਾਸੀ ਅਗਲੇ 24 ਘੰਟੇ ਰਹਿਣ ਸੁਚੇਤ!

ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖਬਰ ਆਈ ਹੈ। ਪੰਜਾਬ 'ਚ ਵਧਦੀ ਠੰਡ ਦੇ ਨਾਲ-ਨਾਲ ਧੁੰਦ ਨੇ ਵੀ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪ੍ਰਾਪਤ ਖ਼ਬਰਾਂ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ, ਜਿਸ ਲਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਐਸਡੀਐਮਏ ਨੇ ਹਰ ਕਿਸੇ ਨੂੰ ਡਰਾਈਵਿੰਗ ਕਰਦੇ ਸਮੇਂ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ।


ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ ਘਰੋਂ ਬਾਹਰ ਨਿਕਲਣ ਤੋਂ ਬਚੋ ਅਤੇ ਜੇਕਰ ਜਾਣਾ ਹੀ ਪਵੇ ਤਾਂ ਗੱਡੀ ਚਲਾਉਂਦੇ ਸਮੇਂ ਤੇਜ਼ ਰਫ਼ਤਾਰ ਅਤੇ ਓਵਰਟੇਕ ਕਰਨ ਤੋਂ ਬਚੋ ਅਤੇ ਵਾਹਨ ਚਲਾਉਂਦੇ ਸਮੇਂ ਸਿਗਨਲ ਦੀ ਵਰਤੋਂ ਕਰੋ। ਇਸ ਤੋਂ ਇਲਾਵਾ ਵਾਹਨਾਂ ਵਿਚਕਾਰ ਦੂਰੀ ਬਣਾਈ ਰੱਖੋ ਅਤੇ ਲੇਨ ਬਦਲਣ ਤੋਂ ਵੀ ਬਚੋ। ਦੱਸ ਦੇਈਏ ਕਿ ਸਰਦੀ ਵਧਣ ਦੇ ਨਾਲ ਹੀ ਧੁੰਦ ਵਧਣੀ ਸ਼ੁਰੂ ਹੋ ਗਈ ਹੈ, ਜਿਸ ਕਾਰਨ ਕਈ ਫਲਾਈਟਾਂ ਆਦਿ ਲੇਟ ਅਤੇ ਰੱਦ ਹੋ ਰਹੀਆਂ ਹਨ, ਇੰਨਾ ਹੀ ਨਹੀਂ ਟਰੇਨਾਂ ਦੇ ਲੇਟ ਹੋਣ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Story You May Like