The Summer News
×
Monday, 20 May 2024

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ

ਪਟਿਆਲਾ, 26 ਅਗਸਤ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੱਖ-ਵੱਖ ਸਕੀਮਾਂ ਅਧੀਨ ਕਰਵਾਏ ਜਾ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ 'ਚ ਚੱਲ ਰਹੇ ਵਿਕਾਸ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਅਤੇ ਵਰਤੋਂ ਸਰਟੀਫਿਕੇਟ ਕੰਮ ਮੁਕੰਮਲ ਹੋਣ ਦੇ ਤੁਰੰਤ ਬਾਅਦ ਜਮਾਂ ਕਰਨੇ ਯਕੀਨੀ ਬਣਾਏ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਈਸਾ ਸਿੰਘਲ ਵੀ ਮੌਜੂਦ ਸਨ।


ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮਹੀਨਾਵਾਰ ਮੀਟਿੰਗ ਦੌਰਾਨ ਸਮਾਰਟ ਵਿਲੇਜ ਮੁਹਿੰਮ, ਐਮ.ਪੀ. ਲੈਡਜ. ਆਰ.ਡੀ.ਐਫ., ਕੈਟਲ ਫੇਅਰ ਫੰਡ ਅਤੇ ਮਗਨਰੇਗਾ ਅਧੀਨ ਕਰਵਾਏ ਜਾਣ ਵਾਲੇ ਕੰਮਾਂ ਦੀ ਸਮੀਖਿਆ ਕਰਦਿਆਂ ਡੀ.ਸੀ. ਸਾਕਸ਼ੀ ਸਾਹਨੀ ਨੇ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਹਰੇਕ ਵਿਅਕਤੀ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਚੱਲ ਰਹੇ ਕੰਮਾਂ ਦੌਰਾਨ ਲੋਕਾਂ ਦੀ ਸਹੂਲਤ ਦਾ ਧਿਆਨ ਵੀ ਰੱਖਿਆ ਜਾਵੇ। ਉਨ੍ਹਾਂ ਪਿੰਡਾਂ 'ਚ ਬਣਾਏ ਜਾ ਰਹੇ ਖੇਡ ਸਟੇਡੀਅਮ ਦੇ ਕੰਮ ਦੀ ਸਮੀਖਿਆ ਕਰਦਿਆਂ ਕਿਹਾ ਕਿ ਅਜਿਹੇ ਹੋਰਨਾਂ ਸਥਾਨਾਂ ਦੀ ਵੀ ਪਹਿਚਾਣ ਕੀਤੀ ਜਾਵੇ ਜਿਥੇ ਖੇਡ ਸਟੇਡੀਅਮ ਬਣਾਏ ਜਾ ਸਕਦੇ ਹਨ।


ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜਨ ਸੁਵਿਧਾ ਕੈਂਪਾਂ 'ਚ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਦੀ ਹਦਾਇਤ ਕੀਤੀ ਅਤੇ ਸਮੂਹ ਵਿਭਾਗਾਂ ਨੂੰ ਜਨ ਸੁਵਿਧਾ ਕੈਂਪਾਂ 'ਚ ਆਈਆਂ ਅਰਜ਼ੀਆਂ ਦਾ ਨਿਪਟਾਰਾ ਤੇਜ਼ੀ ਨਾਲ ਕਰਨ ਲਈ ਕਿਹਾ। ਉਨ੍ਹਾਂ ਪੈਨਸ਼ਨ ਸਬੰਧੀ ਕੇਸਾਂ ਦੇ ਵੈਰੀਫਿਕੇਸ਼ਨ ਦੇ ਕੰਮ 'ਚ ਵੀ ਤੇਜ਼ੀ ਲਿ

ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੱਖ-ਵੱਖ ਸਕੀਮਾਂ ਅਧੀਨ ਕਰਵਾਏ ਜਾ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ 'ਚ ਚੱਲ ਰਹੇ ਵਿਕਾਸ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਅਤੇ ਵਰਤੋਂ ਸਰਟੀਫਿਕੇਟ ਕੰਮ ਮੁਕੰਮਲ ਹੋਣ ਦੇ ਤੁਰੰਤ ਬਾਅਦ ਜਮਾਂ ਕਰਨੇ ਯਕੀਨੀ ਬਣਾਏ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਈਸਾ ਸਿੰਘਲ ਵੀ ਮੌਜੂਦ ਸਨ।

Story You May Like