The Summer News
×
Sunday, 19 May 2024

ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦਾ ਜਾਇਜ਼ਾ

ਕਪੂਰਥਲਾ, 16 ਜੂਨ -  ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਵਲੋਂ ਅੱਜ ਰੈਵੀਨਿਊ ਵਰਕਸ,ਕੰਪਿਊਟਰਾਈਜੇਸ਼ਨ ਆਫ ਲੈਂਡ ਰਿਕਾਰਡ,ਪੈਂਡਿੰਗ ਰੈਫਰੈਸ,ਸੇਵਾ ਕੇਂਦਰ,ਪੈਂਡਿੰਗ ਸਿਵਲ ਕੋਰਟ ਕੇਸਾਂ ਹਾਈਕੋਰਟ/ਸੁਪਰੀਮ ਕੋਰਟ,ਟਰਾਂਸਪੋਰਟ ਵਿਭਾਗ ਆਦਿ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਬੈਠਕ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਮਾਲ ਵਿਭਾਗ ਦੇ ਇੰਤਕਾਲ ਦੇ ਬਕਾਇਆ ਪਏ ਕੇਸਾਂ ਨੂੰ ਜਲਦ ਤੋਂ ਜਲਦ ਨਿਪਟਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਵਿਚ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਮੂਹ ਤਹਿਸੀਲਾਂ ਤੇ ਸਬ ਤਹਿਸੀਲਾਂ ਅੰਦਰ ਸਬੰਧਿਤ ਐਸ.ਡੀ.ਐਮਜ਼ ਆਪਸੀ ਸਮਝ ਵਾਲੇ ਕੇਸਾਂ ਵਿਚ ਇੰਤਕਾਲਾਂ ਦਾ ਸਮੇਂ ਸਿਰ ਦਰਜ਼ ਹੋਣ ਸਬੰਧੀ ਨਿੱਜੀ ਤੌਰ ’ਤੇ ਨਿਗਰਾਨੀ ਲਈ ਜ਼ਿੰਮੇਵਾਰ ਹੋਣਗੇ।


ਉਨ੍ਹਾਂ ਕਿਹਾ ਕਿ ਮਾਲ ਅਧਿਕਾਰੀਆਂ ਨੂੰ ਨਿਯਮਤ ਤੌਰ ’ਤੇ ਆਦਲਤੀ ਕੰਮਾਂ ਵਿੱਚ ਸ਼ਾਮਿਲ ਹੋਣਾ ਚਾਹੀਦਾ ਹੈ ਤਾਂ ਜੋ ਜ਼ਮੀਨ ਨਾਲ ਸਬੰਧਿਤ ਮਾਮਲਿਆਂ ਨੂੰ ਸਮੇਂ ਸਿਰ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵਲੋਂ ਸੇਵਾ ਕੇਂਦਰ ਦੇ ਕੰਮਾਂ ਦਾ ਜਾਇਜ਼ਾ ਲੈਂਦਿਆ ਕਿਹਾ ਗਿਆ ਕਿ ਸੇਵਾ ਕੇਂਦਰ ਦੀ ਪੈਂਡੇਸੀ ਨੂੰ ਜਲਦ ਕਲੀਅਰ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਬਣਦਾ ਲਾਭ ਸਮੇਂ ਸਿਰ ਪੁੱਜਦਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਵਿਖੇ ਆਉਣ ਵਾਲੇ ਬਜ਼ੁਰਗਾਂ ਅਤੇ ਬੱਚਿਆਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਕੰਮ ਕਰਵਾਉਣ ਆਏ ਲੋਕਾਂ ਨੂੰ ਰਾਜ ਸਰਕਾਰ ਦੀਆਂ ਲੋਕ ਭਲਾਈ ਸੇਵਾਵਾਂ ਸਮੇਂ-ਸਿਰ ਮੁਹੱਈਆ ਕਰਵਾਈਆਂ ਜਾਣ। ਇਸ ਮੌਕੇ ਏ.ਡੀ.ਸੀ (ਜ) ਅਮਰਪ੍ਰੀਤ ਕੌਰ ਸੰਧੂ, ਐਸ.ਡੀ.ਐਮ ਕਪੂਰਥਲਾ ਲਾਲ ਵਿਸ਼ਾਸ਼ ਬੈਂਸ,ਐਸ.ਡੀ.ਐਮ ਭੁਲੱਥ ਸੰਜੀਵ ਸ਼ਰਮਾ, ਜ਼ਿਲ੍ਹਾ ਮਾਲ ਅਫਸਰ ਅਦਿੱਤਿਯਾ ਗੁਪਤਾ,ਤਹਿਸੀਲਦਾਰ,ਨਾਇਬ ਤਹਿਸੀਲਦਾਰ ਤੋਂ ਇਲਾਵਾ ਸੁਪਰਡੈਂਟ ਮਾਲ ਸਤਬੀਰ ਸਿੰਘ ਹਾਜ਼ਰ ਸਨ।

Story You May Like