The Summer News
×
Monday, 20 May 2024

ਫਾਜਿਲਕਾ ਫਿਰੋਜ਼ਪੁਰ ਹਾਈਵੇ 'ਤੇ ਵਾਪਰਿਆ ਸੜਕ ਹਾਦਸਾ, ਬੱਚੇ ਸਮੇਤ ਇਕ ਹੀ ਪਰਿਵਾਰ ਦੇ ਤਿੰਨ ਲੋਕਾਂ ਦੀ ਮੌਤ

ਫਾਜਿਲਕਾ, 8 ਅਪ੍ਰੈਲ। ਫਾਜਿਲਕਾ ਫਿਰੋਜਪੁਰ ਹਾਈਵੇ ਤੇ ਸਮਾਧ ਦੇ ਨੇੜੇ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 6 ਮਹੀਨੇ ਦੇ ਇਕ ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ 2 ਲੋਕਾਂ ਨੂੰ ਰੈਫਰ ਕੀਤਾ ਗਿਆ ਹੈ। ਜਿਨ੍ਹਾਂ ਵਿੱਚੋ 1 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮੌਕੇ 'ਤੇ ਪੁੱਜੀ ਪੁਲਸ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹੈ ਕਿ ਸੰਤੁਲਨ ਵਿਗੜਨ ਕਾਰਨ ਫਾਜਿਲਕਾ ਫਿਰੋਜਪੁਰ ਹਾਈਵੇ ਤੇ ਖੜੇ ਟਰੱਕ ਵਿਚ ਕਾਰ ਜਾ ਵੱਜੀ। ਜਿਸ ਕਰਕੇ ਹਾਦਸਾ ਵਾਪਰਿਆ ਹੈ। ਫਿਲਹਾਲ ਮ੍ਰਿਤਕ ਦੀਆਂ ਲਾਸ਼ਾਂ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੌਰਚਰੀ ਵਿਚ ਰਖਵਾਇਆ ਗਿਆ ਹੈ।


ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਪੁੱਜੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲਾਲਾਬਾਦ ਦੇ ਪਿੰਡ ਪਾਲੀਵਾਲਾ ਤੋਂ ਫਾਜ਼ਿਲਕਾ ਵਿਖੇ ਰਿਸ਼ਤੇਦਾਰੀ ਵਿਚ ਵਿਆਹ ਸਮਾਗਮ ਵਿੱਚ ਪਰਿਵਾਰ ਆਇਆ ਹੋਇਆ ਸੀ ਤੇ ਬੀਤੀ ਰਾਤ ਕਾਰ ਤੇ ਸਵਾਰ ਹੋ ਕੇ ਸਾਰਾ ਪਰਿਵਾਰ ਵਿਆਹ ਸਮਾਗਮ ਤੋਂ ਵਾਪਸ ਘਰ ਜਾ ਰਹੇ ਸਨ ਕਿ ਰਾਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਹਾਦਸਾ ਕਿਵੇਂ ਵਾਪਰਿਆ ਹੈ ਇਸ ਦਾ ਹਾਲੇ ਕੋਈ ਪਤਾ ਨਹੀਂ ਹੈ।


ਓਧਰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਤਾਇਨਾਤ ਡਾਕਟਰ ਦੀਕਸ਼ਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਸੜਕ ਹਾਦਸੇ ਦਾ ਕੇਸ ਆਇਆ ਸੀ ਜਿਸ ਵਿੱਚ ਇਕ ਹੀ ਪਰਿਵਾਰ ਦੇ 5 ਲੋਕ ਸਨ ਜਿਨ੍ਹਾਂ ਵਿੱਚੋਂ ਦੋ ਦੀ ਮੌਤ ਹੋ ਚੁੱਕੀ ਸੀ ਤੇ 3 ਨੂੰ ਰੈਫਰ ਕੀਤਾ ਗਿਆ ਸੀ ਜਿਨ੍ਹਾਂ ਵਿੱਚੋਂ ਰਾਹ ਵਿੱਚ ਹੀ 6 ਮਹੀਨੇ ਦੇ ਬੱਚੇ ਨੇ ਦਮ ਤੋੜ ਦਿੱਤਾ।

Story You May Like