The Summer News
×
Thursday, 17 July 2025

ਸੰਗਤਾਂ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਲਗਵਾਇਆ ਚੌਥਾ ਸੋਨੇ ਦਾ ਦਰਵਾਜ਼ਾ

ਸ੍ਰੀ ਫਤਿਹਗੜ੍ਹ ਸਾਹਿਬ, 1 ਅਗਸਤ: ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਸਥਾਨ ਗੁਰਦੁਆਰਾ ਸ੍ਰੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸਮੂਹ ਸੰਗਤ ਵੱਲੋਂ ਭੋਰਾ ਸਾਹਿਬ ਵਿੱਚ ਚੌਥਾ ਸੋਨੇ ਦਾ ਦਰਵਾਜ਼ਾ ਲਗਾਇਆ ਗਿਆ । ਇਸ ਮੌਕੇ ਵਿਸ਼ੇਸ਼ ਤੌਰ ਤੇ ਤਖਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਤਖਤ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ । ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼ਹੀਦੀ ਸਥਾਨ ਗੁਰਦੁਆਰਾ ਫਤਿਹਗੜ੍ਹ ਸਾਹਿਬ ਭੋਰਾ ਸਾਹਿਬ ਵਿੱਚ ਸਿੱਖ ਸੰਗਤ ਵੱਲੋਂ ਚੌਥੇ ਦਰਵਾਜ਼ੇ ਦੀ ਸੇਵਾ ਕੀਤੀ ਗਈ ਹੈ ਉਹ ਬਹੁਤ ਹੀ ਸ਼ਲਾਘਾਯੋਗ ਉਧਮ ਹੈ। ਇਸ ਲਈ ਗੁਰੂ ਸਾਹਿਬ ਇਸੇ ਤਰ੍ਹਾਂ ਸਿੱਖ ਸੰਗਤ ਤੋਂ ਸੇਵਾ ਲੈਂਦੇ ਰਹਿਣ ਅਤੇ ਕੌਮ ਤੇ ਚੜ੍ਹਦੀ ਕਲਾ ਦੀ ਅਰਦਾਸ ਕਰਦੇ ਹਾਂ। ਸੋਨੇ ਦੇ ਦਰਵਾਜੇ ਦੀ ਸੇਵਾ ਕਰਨ ਵਾਲੇ ਸੇਵਾਦਾਰਾਂ ਵਿੱਚ ਗੁਰਵਿੰਦਰ ਸਿੰਘ ਨੇ ਕਿਹਾ ਕਿ ਸਾਹਿਬਜ਼ਾਦਿਆਂ ਵੱਲੋਂ ਇਹ ਸੇਵਾ ਆਪ ਸੰਗਤਾਂ ਤੋਂ ਕਰਵਾਈ ਗਈ ਹੈ।

Story You May Like