ਲੁਧਿਆਣਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਚ ਮਨਾਈ ਜਾਵੇਗੀ ਭਾਦੋਂ ਮਹੀਨੇ ਦੀ ਸੰਗਰਾਂਦ
ਲੁਧਿਆਣਾ : ਤਮੰਨਾ – ਭਾਦੋਂ ਮਹੀਨੇ ਦੀ ਸੰਗਰਾਂਦ ਮਾਡਲ ਟਾਊਨ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿੱਚ ਮਨਾਈ ਜਾਵੇਗੀ। ਇਸ ਸਮਾਗਮ ਵਿਚ ਕੀਰਤਨ ਆਦਿ ਦਾ ਸਮਾਗਮ ਆਯੋਜਿਤ ਕੀਤਾ ਜਾਵੇਗਾ । ਭਾਈ ਸਾਹਿਬ ਭਾਈ ਸੁਖਵੰਤ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ । ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੇ ਪ੍ਰਧਾਨ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਮੈਨੇਜਰ ਨਿਰਮਲ ਸਿੰਘ ਵੱਲੋਂ ਸਮੂਹ ਸੰਗਤਾਂ ਨੂੰ ਸਮਾਗਮ ਵਿਚ ਹਾਜ਼ਰੀਆਂ ਭਰ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਬੇਨਤੀ ਕੀਤੀ ਗਈ । ਸੰਗਰਾਂਦ ਦੇ ਮੌਕੇ ਤੇ ਜਿਥੇ ਅਰਦਾਸ ਕੀਤੀ ਜਾਵੇਗੀ ਉਥੇ ਹੀ ਗੁਰੂ ਦਾ ਲੰਗਰ ਵੀ ਅਤੁੱਟ ਵਰਤਾਇਆ ਜਾਵੇਗਾ ।