The Summer News
×
Wednesday, 15 May 2024

ਐਸਡੀਐਮ ਡੇਰਾ ਬਾਬਾ ਨਾਨਕ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ




 

ਬਟਾਲਾ : 21 ਜੂਨ ਨੂੰ ਮਨਾਏ ਜਾ ਰਹੇ 9ਵੇਂ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਸਮਾਗਮ ਕਰਤਾਰਪੁਰ ਸਾਹਿਬ ਕੋਰੀਡੋਰ, ਡੇਰਾ ਬਾਬਾ ਨਾਨਕ ਵਿਖੇ ਕਰਵਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਐਸਡੀਐਮ ਡੇਰਾ ਬਾਬਾ ਨਾਨਕ ਅਸ਼ਵਨੀ ਅਰੋੜਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾ ਹੇਠ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। 

 

 ਜਿਲਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਐਸਡੀਐਮ ਡੇਰਾ ਬਾਬਾ ਨਾਨਕ ਅਸ਼ਵਨੀ ਅਰੋੜਾ ਦੀ ਪ੍ਰਧਾਨਗੀ ਹੇਠ ਕਰਤਾਰਪੁਰ ਸਾਹਿਬ ਕੋਰੀਡੋਰ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ। ਇਸ ਮੌਕੇ ਅਸੋਕ ਕੁਮਾਰ ਜਿਲਾ ਆਯੂਰਵੈਦਿਕ ਅਫਸਰ, ਹਰਮਨਪ੍ਰੀਤ ਸਿੰਘ ਜੁਆਇੰਟ ਸਕੱਤਰ, ਜਿਲ੍ਹਾ ਹੈਰੀਟੇਜ ਸੁਸਾਇਟੀ, ਪਰਮਿੰਦਰ ਸਿੰਘ ਜਿਲਾ ਗਾਈਡੈਂਸ ਕਾਊਂਸਲਰ, ਡਾ ਪਰਦੀਪ ਸਿੰਘ,ਦੀਪਕ ਕੁਮਾਰ,ਬਲਜੀਤ ਸਿੰਘ ਪਨੂੰ, ਮਨਜੀਤ ਸਿੰਘ ,ਪਰਮਪਾਲ ਸਿੰਘ,ਦਮਨਜੀਤ ਸਿੰਘ , ਸੁਖਮਿੰਦਰ ਸਿੰਘ ਅਤੇ ਬੀਐਸਐਫ ਦੇ ਅਧਿਕਾਰੀ ਮੌਜੂਦ ਸਨ। 

 

 ਉਨਾਂ ਅੱਗੇ ਦੱਸਿਆ ਕਿ ਸਮਾਗਮ 21 ਜੂਨ ਨੂੰ ਸਵੇਰੇ 6 ਵਜੇ ਤੋਂ ਸ਼ੁਰੂ ਹੋਵੇਗਾ। ਉਨਾਂ ਅੱਗੇ ਦੱਸਿਆ ਕਿ ਕਰਤਾਰਪੁਰ ਸਾਹਿਬ ਕੋਰੀਡੋਰ ਵਿਖੇ ਮਨਾਏ ਜਾ ਰਹੇ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਐਂਟਰੀ ਪਾਸ ਬਣਾਏ ਜਾ ਰਹੇ ਹਨ। ਇਸ ਸਬੰਧੀ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ, ਬਲਾਕ ਬੀ, ਕਮਰਾ ਨੰਬਰ 116, ਸਕੱਤਰ ਜਿਲਾ ਹੈਰੀਟੇਜ ਗੁਰਦਾਸਪੁਰ ਨਾਲ ਸੰਪਰਕ ਕਰਕੇ 19 ਜੂਨ ਨੂੰ ਦੁਪਹਿਰ 12 ਵਜੇ ਤੱਕ ਕੰਮ ਕਰਨ ਵਾਲੇ ਕਰਮਚਾਰੀ,ਸਟਾਫ, ਗੱਡੀ ਦੇ ਪਾਸ ਅਤੇ ਅੰਤਰਰਾਸ਼ਟਰੀ ਯੋਗ ਦਿਵਸ ਵਿੱਚ ਹਿੱਸਾ ਲੈਣ ਵਾਲੇ ਆਪਣੇ ਪਾਸ ਬਣਾਉਣ ਤਾਂ ਜੋ 21 ਜੂਨ ਨੂੰ ਕਰਵਾਏ ਜਾ ਰਹੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਤੇ ਹਿੱਸਾ ਲੈਣ ਵਾਲਿਆਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।


 

 



 

Story You May Like