The Summer News
×
Wednesday, 15 May 2024

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੇਲ੍ਹਾਂ ਦਾ ਕੀਤਾ ਅਚਾਨਕ ਨਿਰੀਖਣ

ਪਟਿਆਲਾ, 4 ਜੁਲਾਈ : ਨਾਲਸਾ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ  ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਮੈਡਮ ਰੁਪਿੰਦਰ ਚਹਿਲ ਦੀ ਰਹਿਨੁਮਾਈ ਹੇਠ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਮਾਨੀ ਅਰੋੜਾ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਅਤੇ ਓਪਨ ਏਅਰ ਜੇਲ੍ਹ, ਨਾਭਾ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਜੇਲ੍ਹਾਂ ਵਿਚ ਰਹਿ ਰਹੇ ਕੈਦੀਆਂ ਤੋਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਕਿਸੇ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਪੁੱਛਿਆ। ਜੇਲ੍ਹ ਸੁਪਰਡੈਂਟ ਅਤੇ ਹੋਰ ਅਧਿਕਾਰੀਆਂ ਨੂੰ ਕੈਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਪਲੀਅ ਬਾਰਗੇਨਿੰਗ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ।


ਇਸ ਤੋਂ ਇਲਾਵਾ, ਓਪਨ ਏਅਰ ਜੇਲ੍ਹ, ਨਾਭਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਸਿਹਤ ਵਿਭਾਗ ਅਤੇ ਜੇਲ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਇੱਕ ਮੈਡੀਕਲ ਕੈਂਪ ਵੀ ਲਗਾਇਆ ਗਿਆ। ਇਸ ਮੈਡੀਕਲ ਕੈਂਪ ਵਿੱਚ 30 ਕੈਦੀਆਂ ਦਾ ਅੱਖਾਂ ਦੇ ਮਾਹਿਰ ਡਾਕਟਰ ਮਨਮੁਖ ਸਿੰਘ ਅਤੇ ਡਾਕਟਰ ਮਨਦੀਪ ਸਿੰਘ ਵੱਲੋਂ ਮੈਡੀਕਲ ਚੈਕ ਅੱਪ ਕੀਤਾ ਗਿਆ । ਪਟਿਆਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਐਂਟੀ ਕੁਰੱਪਸ਼ਨ ਕ੍ਰਾਈਮ ਪਰੀਵੈਂਸ਼ਨ ਕਮਿਊਨਿਟੀ ਓਰੀਐਂਟਿਡ ਪੋਲਿਸਿੰਗ ਸੋਸਾਇਟੀ, ਚੰਡੀਗੜ੍ਹ ਦੇ ਸਹਿਯੋਗ ਨਾਲ ਜੇਲ੍ਹ ਵਿੱਚ ਰਹਿੰਦੀਆਂ ਔਰਤ ਕੈ.ਦੀਆਂ ਨੂੰ ਸਿਲਾਈ ਦੀ ਸਿਖਲਾਈ ਦੇਣ ਲਈ ਇੱਕ ਸਪੈਸ਼ਲ ਕੈਂਪ ਵੀ ਲਗਾਇਆ ਗਿਆ। ਤਾਂ ਜੋ ਜੇਲ੍ਹ ਵਿੱਚੋਂ ਰਿਹਾ ਹੋਣ ਤੋਂ ਬਾਅਦ ਉਹ ਸਿਲਾਈ ਦਾ ਕੰਮ ਕਰਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਪਾਲਣ ਪੋਸਣ ਕਰ ਸਕਣ। ਇਸ ਸਿਖਲਾਈ ਕੈਂਪ ਵਿੱਚ ਲਗਭਗ 20 ਔਰਤ ਕੈ.ਦੀਆਂ ਨੇ ਭਾਗ ਲਿਆ।


 

Story You May Like