The Summer News
×
Thursday, 16 May 2024

ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਐਂਟੀ ਤੰਬਾ+ਕੂ ਦਿਵਸ ਦੀ ਕੀਤੀ ਪ੍ਰਧਾਨਗੀ

ਸ੍ਰੀ ਮੁਕਤਸਰ ਸਾਹਿਬ 1 ਜੂਨ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾਂ-ਨਿਰਦੇਸ਼ਾਂ ਅਤੇ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਸ੍ਰੀਮਤੀ ਹਰਪ੍ਰੀਤ ਕੌਰ, ਸਿਵਲ ਜੱਜ ਸੀਨੀਅਰ ਡਵੀਜ਼ਨ-ਸੀ.ਜੇ.ਐੱਮ- ਸਹਿਤ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਬੀਤੇ ਦਿਨੀ ਜ਼ਿਲ੍ਹਾ ਸਿਵਲ ਹਸਪਤਾਲ, ਸ੍ਰੀ ਮੁਕਤਸਰ ਸਾਹਿਬ ਅਤੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਐਂਟੀ-ਤੰਬਾ+ਕੂ ਦਿਵਸ ਮਨਾਇਆ ਗਿਆ।


ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸੀਨੀਅਰ ਸੈਕੰਡਰੀ ਸਕੂਲ, ਝਬੇਲਵਾਲੀ, ਲੇਬਰ ਚੌਂਕ ਸ੍ਰੀ ਮੁਕਤਸਰ ਸਾਹਿਬ ਅਤੇ ਸਿਵਲ ਸਰਜਨ ਵੱਲੋਂ ਉਲੀਕੇ ਗਏ ਪ੍ਰੋਗਰਾਮ ਵਿੱਚ ਵੀ ਸ਼ਾਮਿਲ ਹੋਵੇ ਅਤੇ ਹਾਜ਼ਰ ਲੋਕਾਂ ਨੂੰ ਨ+ਸ਼ੇ ਦੇ ਬੁਰੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ ਅਤੇ ਵੱਖ-ਵੱਖ ਵਿਸ਼ਿਆਂ ਸਬੰਧੀ ਕਾਨੂੰਨੀ ਜਾਣਕਾਰੀ ਮੁਹੱਈਆ ਕਰਵਾਈ।


ਇਸ ਮੌਕੇ ਸਕੂਲ ਦੇ ਬੱਚਿਆਂ ਵੱਲੋਂ ਨ+ਸ਼ਾ-ਵਿਰੋਧੀ ਸਲੋਗਨ, ਪੇਟਿੰਗ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਸ਼ਿਲਡ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸ੍ਰੀਮਤੀ ਰੰਜੂ ਸਿੰਗਲਾ, ਸਿਵਲ ਸਰਜਨ, ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਲਵਪ੍ਰੀਤ ਕੌਰ, ਅਸਿਸਟੈਂਟ ਲੇਬਰ ਕਮਿਸ਼ਨਰ ਅਤੇ ਸਕੂਲ ਦੇ ਪ੍ਰਿੰਸੀਪਲ ਸਾਹਿਬਾਨ ਆਦਿ ਵੀ ਸ਼ਾਮਿਲ ਸਨ।

Story You May Like