The Summer News
×
Monday, 20 May 2024

ਪਲੇਸਮੈਂਟ ਕੈਂਪ ਵਿੱਚ ਐੱਸ.ਆਈ.ਐੱਸ ਸਕਿਊਰਿਟੀ ਕੰਪਨੀ ਵਲੋਂ ਸਕਿਊਰਿਟੀ ਗਾਰਡ ਦੀ ਭਰਤੀ ਕੀਤੀ ਜਾਵੇਗੀ

ਬਟਾਲਾ, 24 ਜੁਲਾਈ |  ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।  


ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਦੱਸਿਆ ਐੱਸ.ਆਈ.ਐੱਸ ਸਕਿਊਰਟੀ ਕੰਪਨੀ ਵਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਬਲਾਕ ਪੱਧਰ ’ਤੇ 04 ਅਗਸਤ 2023 ਤੱਕ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ।


ਉਨਾਂ ਦੱਸਿਆ ਕਿ ਕੱਲ੍ਹ 25 ਜੁਲਾਈ ਨੂੰ ਬੀ.ਡੀ.ਪੀ.ਓ.ਦਫ਼ਤਰ ਕਲਾਨੌਰ, 26 ਜੁਲਾਈ ਨੂੰ ਬੀ.ਡੀ.ਪੀ.ਓ. ਦਫ਼ਤਰ ਫਤਿਹਗੜ੍ਹ ਚੂੜੀਆਂ, 27 ਜੁਲਾਈ ਨੂੰ ਬੀ.ਡੀ.ਪੀ.ਓ. ਦਫ਼ਤਰ ਬਟਾਲਾ, 28 ਜੁਲਾਈ ਨੂੰ ਬੀ.ਡੀ.ਪੀ.ਓ. ਦਫ਼ਤਰ ਧਾਰੀਵਾਲ, 31 ਜੁਲਾਈ ਨੂੰ ਬੀ.ਡੀ.ਪੀ.ਓ. ਦਫ਼ਤਰ ਕਾਹਨੂੰਵਾਨ, 01 ਅਗਸਤ ਨੂੰ ਬੀ.ਡੀ.ਪੀ.ਓ. ਦਫ਼ਤਰ ਕਾਦੀਆਂ, 02 ਅਗਸਤ ਨੂੰ ਬੀ.ਡੀ.ਪੀ.ਓ. ਦਫ਼ਤਰ ਸ੍ਰੀ ਹਰਿਗੋਬਿੰਦਪੁਰ ਸਾਹਿਬ, 03 ਅਗਸਤ ਨੂੰ ਬੀ.ਡੀ.ਪੀ.ਓ. ਦਫ਼ਤਰ ਦੋਰਾਂਗਲਾ ਅਤੇ 04 ਅਗਸਤ ਨੂੰ ਬੀ.ਡੀ.ਪੀ.ਓ. ਦਫ਼ਤਰ ਗੁਰਦਾਸਪੁਰ ਵਿਖੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ।


ਉਨਾਂ ਦੱਸਿਆ ਕਿ ਰੋਜ਼ਗਾਰ ਮੇਲਿਆ ਵਿੱਚ ਐੱਸ.ਆਈ.ਐੱਸ ਸਕਿਉਰਟੀ ਕੰਪਨੀ ਵਲੋਂ ਸਕਿਉਰਟੀ ਗਾਰਡ ਦੀ ਭਰਤੀ ਕੀਤੀ ਜਾਵੇਗੀ। ਐੱਸ.ਆਈ.ਐੱਸ ਸਕਿਉਰਟੀ ਕੰਪਨੀ ਨੂੰ ਸਕਿਉਰਟੀ ਗਾਰਡ ਦੀ ਅਸਾਮੀ ਲਈ (ਕੇਵਲ ਲੜਕੇ) ਉਮੀਦਵਾਰਾਂ ਦੀ ਜ਼ਰੂਰਤ ਹੈ। ਸਕਿਉਰਟੀ ਗਾਰਡ ਦੀ ਭਰਤੀ ਲਈ ਘੱਟ ਤੋਂ ਘੱਟ ਯੋਗਤਾ 10ਵੀਂ ਪਾਸ, ਉਮਰ 20 ਤੋਂ 35 ਸਾਲ, ਅਤੇ ਕੱਦ 5 ਫੁੱਟ 7 ਇੰਚ ਹੋਣਾ ਚਾਹੀਦਾ ਹੈ। ਉਪਰੋਕਤ ਦਰਸਾਈਆਂ ਗਈਆਂ ਮਿਤੀਆਂ ਅਨੁਸਾਰ ਦਰਸਾਏ ਗਏ ਸਥਾਨਾਂ ’ਤੇ ਪ੍ਰਾਰਥੀਆਂ ਦੀ ਇੰਟਰਵਿਊ ਕੀਤੀ ਜਾਵੇਗੀ। ਇੰਟਰਵਿਊ ਕਰਨ ਉਪਰੰਤ ਚੁਣੇ ਗਏ ਪ੍ਰਾਰਥੀਆਂ ਨੂੰ 1 ਮਹੀਨੇ ਦੀ ਸਿਖਲਾਈ ਦਿੱਤੀ ਜਾਵੇਗੀ ਅਤੇ ਟਰੇਨਿੰਗ ਮੁਕੰਮਲ ਕਰਨ ਉਪੰਰਤ 15000 ਤੋਂ 17000 ਰੁਪਏ ਤਨਖਾਹ ਮਿਲਣਯੋਗ ਹੋਵੇਗੀ।


ਇਸ ਤੋਂ ਇਲਾਵਾਂ ਕੰਪਨੀ ਵਲੋਂ ਫੰਡ ਤੇ ਬੋਨਸ ਆਦਿ ਵੀ ਦਿੱਤੇ ਜਾਂਦੇ ਹਨ। ਕੰਪਨੀ ਵਲੋਂ ਚੁਣੇ ਗਏ ਪ੍ਰਾਰਥੀਆਂ ਨੂੰ ਵੱਖ-ਵੱਖ ਮਾਲ, ਹੋਟਲ ਅਤੇ ਮਲਟੀਨੈਸ਼ਨਲ ਕੰਪਨੀਆਂ ਵਿੱਚ ਜਾਬ ਮੁਹੱਈਆ ਕਰਵਾਈ ਜਾਂਦੀ ਹੈ। ਇੰਟਰਵਿਊ ਦੇਣ ਦੇ ਚਾਹਵਾਨ ਪ੍ਰਾਰਥੀ ਆਪਣੇ ਨੇੜਲੇ ਬੀਡੀਪੀਓ ਦਫਤਰ ਵਿਖੇ ਵਿਦਿਅਕ ਯੋਗਤਾ ਦੇ ਦਸਤਾਵੇਜ਼ ਲੈ ਕੇ ਉਪਰੋਕਤ ਦਰਸਾਏ ਗਏ ਸਥਾਨਾਂ ’ਤੇ ਸਵੇਰੇ 9:30 ਵਜੇ ਪਹੁੰਚਣ ਅਤੇ ਪਲੇਸਮੈਂਟ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

Story You May Like