The Summer News
×
Monday, 20 May 2024

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਵੈ ਰੋਜ਼ਗਾਰ ਕੈਂਪ 27 ਜੁਲਾਈ ਨੂੰ

ਪਟਿਆਲਾ, 26 ਜੁਲਾਈ: ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬ‌ਿਊਰੋ ਦੇ ਡਿਪਟੀ  ਡਾਇਰੈਕਟਰ ਅਨੁਰਾਗ ਗੁਪਤਾ ਨੇ ਦੱਸਿਆ ਕਿ ਬਿਊਰੋ ਵੱਲੋਂ 27 ਜੁਲਾਈ ਨੂੰ ਸਵੈ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਜ਼ਿਲ੍ਹਾ ਉਦਯੋਗ ਕੇਂਦਰ, ਪੀ.ਐਸ.ਡੀ.ਐਮ., ਅਨੁਸੂਚਿਤ ਜਾਤੀ ਤੇ ਵਿੱਤ ਕਾਰਪੋਰੇਸ਼ਨ, ਪਛੜੀਆਂ ਸ਼੍ਰੇਣੀਆਂ ਤੇ ਵਿੱਤ ਕਾਰਪੋਰੇਸ਼ਨ ਵਰਗੀਆਂ ਸਵੈ-ਰੋਜ਼ਗਾਰ ਏਜੰਸੀਆਂ ਭਾਗ ਲੈਣਗੀਆਂ ਤਾਂ ਜੋ ਬੇਰੁਜ਼ਗਾਰ ਨੌਜਵਾਨ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਵੈ-ਰੋਜ਼ਗਾਰ ਸਕੀਮਾਂ ਦੀ ਜਾਣਕਾਰੀ ਅਤੇ ਲਾਭ ਲੈ ਸਕਣ। ਇਸ ਦੇ ਨਾਲ ਹੀ ਬੇਰੁਜ਼ਗਾਰ ਨੌਜਵਾਨ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਵੈ-ਰੋਜ਼ਗਾਰ ਸਬੰਧੀ ਟ੍ਰੇਨਿੰਗਾ ਦੀ ਰਜਿਸਟ੍ਰੇਸ਼ਨ ਵੀ ਕਰਵਾ ਸਕਣਗੇ।


ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਬੇਰੁਜ਼ਗਾਰ ਨੌਜਵਾਨ ਵੱਖ-ਵੱਖ ਸਵੈ-ਰੋਜ਼ਗਾਰ ਦੇਣ ਵਾਲੇ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਮਿਲ ਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਵੈ-ਰੋਜ਼ਗਾਰ ਸਬੰਧੀ ਸਕੀਮਾਂ ਅਤੇ ਟ੍ਰੇਨਿੰਗਾਂ ਦਾ ਲਾਭ ਲੈਣ ਅਤੇ ਮੇਲੇ ਵਿੱਚ ਆ ਕੇ ਆਪਣਾ ਜੀਵਨ ਸਫਲ ਬਣਾਉਣ। ਉਹਨਾਂ ਨੇ ਸਵੈ-ਰੋਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਉਮੀਦਵਾਰ ਨੂੰ ਅਪੀਲ ਕੀਤੀ ਕਿ ਉਮੀਦਵਾਰ ਸਾਰੇ ਲੋੜੀਂਦੇ ਦਸਤਾਵੇਜ਼ ਨਾਲ ਲੈ ਕੇ ਮਿਤੀ 27 ਜੁਲਾਈ 2023 ਦਿਨ ਵੀਰਵਾਰ ਨੂੰ ਸਵੇਰੇ 10 ਤੋਂ 1 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਬਲਾਕ-ਡੀ ਮਿੰਨੀ ਸਕੱਤਰੇਤ, ਪਟਿਆਲਾ ਵਿਖੇ ਪਹੁੰਚਣ। ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਉਰੋ ਦੀ ਹੈਲਪ ਲਾਈਨ ਨੰਬਰ 9877610877 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਵੈ-ਰੁਜ਼ਗਾਰ ਕੈਂਪ ਵਿੱਚ ਭਾਗ ਲੈ ਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਵੈ ਰੋਜ਼ਗਾਰ ਸਬੰਧੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

Story You May Like