ਨੈਸ਼ਨਲ ਲੋਕ ਅਦਾਲਤ ਵਿਚ 26017 ਕੇਸਾਂ ਦਾ ਅਪਸੀ ਰਜ੍ਹਾਮੰਦੀ ਨਾਲ ਨਿਪਟਾਰਾ
ਸ੍ਰੀ ਮੁਕਤਸਰ ਸਾਹਿਬ, 14 ਦਸੰਬਰ: ਨਾਲਸਾ ਅਤੇ ਮਾਣਯੋਗ ਕਾਰਜਕਾਰੀ ਚੇਅਰਮੈਨ, ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਹਦਾਇਤਾਂ ਅਨੁਸਾਰ ਸੈਸ਼ਨ ਡਿਵੀਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਨੈਸਨਲ ਲੋਕ ਅਦਾਲਤ ਦਾ ਆਯੋਜਨ ਕੀਤਾ । ਜਿਸ ਦੀ ਪ੍ਰਧਾਨਗੀ ਸ੍ਰੀ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਾਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਜੀਆਂ ਵੱਲੋ ਕੀਤੀ ਗਈ । ਜਿਸ ਵਿਚ 9 ਬੈਂਚ ਸ੍ਰੀ ਮੁਕਤਸਰ ਸਾਹਿਬ ਵਿਖੇ; 3 ਬੈਂਚ ਸਬ ਡਵੀਜਨ ਮਲੋਟ ਅਤੇ 2 ਬੈਂਚ ਸਬ ਡਵੀਜਨ ਗਿੱਦੜਬਾਹਾ ਵਿਖੇ ਲਗਾਏ ਗਏ। ਲੋਕ ਅਦਾਲਤ ਵਿਚ ਵਾਟਰ ਸਪਲਾਈ ਸਿਵਰੇਜ, ਲੈਂਡ ਐਜੂਕੇਸ਼ਨ, ਮੋਟਰ ਐਕਸੀਡੈਂਟ, ਪਰਿਵਾਰਕ ਝਗੜੇ, ਟਰੈਫਿਕ ਚਲਾਨ, ਪ੍ਰੀ-ਲੀਟੀਗੇਟਿਵ ਬੈਂਕ ਕੇਸ, ਬਿਜਲੀ ਚੋਰੀ ਦੇ ਕੇਸ, ਸਿਵਲ ਸੂਟ, 138 ਐੱਨ.ਆਈ. ਐਕਟ ਅਤੇ ਕੈਂਸਲੇਸ਼ਨ, ਐੱਫ.ਆਈ.ਆਰ. ਆਦਿ ਕੇਸਾਂ ਦੀ ਸੁਣਵਾਈ ਕੀਤੀ ਗਈ। ਜਿਸ ਦੀ ਕ੍ਰਮਵਾਰ ਮਿਸ: ਅਮੀਤਾ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਮਿਸ. ਗਿਰੀਸ਼, ਪ੍ਰਿੰਸੀਪਲ ਜੱਜ, ਫੈਮਲੀ ਕੋਰਟ, ਸ਼੍ਰੀ ਰਮਨ ਸ਼ਰਮਾ, ਵਧੀਕ ਜਿਲ੍ਹਾ ਅਤੇ ਸੈਸ਼ਨਜ ਜੱਜ, ਸ੍ਰੀ ਅਮਰੀਸ਼ ਕੁਮਾਰ ਸਿਵਲ ਜੱਜ (ਸੀਨੀਅਰ ਡਵੀਜਨ); ਸ੍ਰੀ ਨੀਰਜ ਕੁਮਾਰ ਸਿੰਗਲਾ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ; ਸ੍ਰੀ ਮਹੇਸ਼ ਕੁਮਾਰ, ਵਧੀਕ ਸਿਵਲ ਜੱਜ (ਸੀਨੀ.ਡਵੀ.); ਮਿਸ: ਗੁਰਪ੍ਰੀਤ ਕੌਰ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ; ਮਿਸ. ਸਮੁੱਖੀ, ਵਧੀਕ ਸਿਵਲ ਜੱਜ, (ਸੀ.ਡੀ.) ਮਿਸ: ਦਿਲਸਾਦ, ਸਿਵਲ ਜੱਜ (ਜੂਨੀਅਰ ਡਵੀਜਨ), ਸ੍ਰੀ ਅੰਸ਼ੁਮਨ ਸਿਆਗ, ਸਿਵਲ ਜੱਜ (ਜੂਨੀਅਰ ਡਵੀਜਨ), ਮਲੋਟ: ਅਤੇ ਸ੍ਰੀ ਹਿਮਾਸ਼ੂ ਅਰੋੜਾ, ਵਧੀਕ ਸਿਵਲ ਜੱਜ, (ਸੀ.ਡੀ.), ਮਿਸ: ਏਕਤਾ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ, ਗਿੱਦੜਬਾਹਾ, ਸ੍ਰੀ ਚਰਨਜੀਤ ਅਰੋੜਾ, ਚੇਅਰਮੈਨ, ਜਨ-ਉਪਯੋਗੀ ਸੇਵਾਵਾਂ ਵੱਲੋ ਵੀ ਬੈਂਚ ਲਗਾਏ ਗਏ।