The Summer News
×
Sunday, 28 April 2024

ਰੱਖੜੀ ਦੇ ਤਿਉਹਾਰ ਵਾਲੇ ਦਿਨ 11 ਤੋਂ 6 ਵਜੇ ਤੱਕ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ-ਡਿਪਟੀ ਕਮਿਸ਼ਨਰ

ਫਰੀਦਕੋਟ, 10 ਅਗਸਤ:ਡਿਪਟੀ ਕਮਿਸ਼ਨਰ ਫਰੀਦਕੋਟ ਡਾ. ਰੂਹੀ ਦੁੱਗ ਨੇ ਜਿਲ੍ਹਾ ਵਾਸੀਆਂ ਨਾਲ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਿਤੀ 11 ਅਗਸਤ, 2022 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਵੀ ਸੇਵਾ ਕੇਂਦਰ ਖੁੱਲ੍ਹੇ ਰੱਖੇ ਜਾਣਗੇ।

ਉਨ੍ਹਾਂ ਦੱਸਿਆ ਕਿ ਇਸ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮੀ 6 ਵਜੇ ਤੱਕ ਖੁੱਲ੍ਹੇ ਰਹਿਣਗੇ। ਜ਼ਿਲ੍ਹਾ ਵਾਸੀ ਇਸ ਦਿਨ ਉਪਰੋਕਤ ਸਮੇਂ ਅਨੁਸਾਰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।


ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਇਸ ਸਬੰਧੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਇਸ ਦਿਨ ਬਿਨ੍ਹਾਂ ਕਿਸੇ ਡਿਊਟੀ ਰੋਸਟਰ ਤੋਂ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਨਾਗਰਿਕਾਂ ਨੂੰ ਮੁਹੱਈਆ ਕਰਵਾਉਣਗੇ।


Story You May Like