The Summer News
×
Friday, 17 May 2024

ਪੰਜਾਬ ਦੀ ਹੋਂਦ ਦੀ ਲੜਾਈ ਲੜ ਰਿਹਾ ਸ਼੍ਰੋਮਣੀ ਅਕਾਲੀ ਦਲ-ਬੋਬੀ ਗਰਚਾ

ਪਾਰਟੀ ਨੇ ਬੋਬੀ ਗਰਚਾ ਨੂੰ ਕੌਮੀ ਬੁਲਾਰਾ ਨਿਯੁਕਤ ਕਰਦਿਆਂ ਦਿੱਤਾ ਮਾਣ ਸਨਮਾਨ


ਲੁਧਿਆਣਾ,30 ਅਪ੍ਰੈਲ(ਦਲਜੀਤ ਵਿੱਕੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਦੀਸ਼ ਸਿੰਘ ਗਰਚਾ ਜੀ ਦੇ ਸਪੁੱਤਰ ਹਰਜਿੰਦਰ ਸਿੰਘ ਬੋਬੀ ਗਰਚਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰਾ ਨਿਯੁਕਤ ਕੀਤੇ ਜਾਣ ਤੇ ਉਨਾਂ ਦੇ ਸਾਥੀਆਂ ਸਮੇਤ ਹੋਰਨਾਂ ਪਾਰਟੀ ਆਗੂਆਂ ਵਿੱਚ ਵੀ ਖੁਸ਼ੀ ਦੀ ਲਹਿਰ ਹੈ ਤੇ ਇਸ ਬਾਰੇ ਕੀਤੀ ਗਈ ਗੱਲਬਾਤ ਦੌਰਾਨ ਬੋਬੀ ਗਰਚਾ ਨੇ ਵੀ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਇਸ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਪਾਰਟੀ ਦਾ ਪ੍ਰਚਾਰ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਆਪਣੀ ਹਮਦਰਦ ਪਾਰਟੀ ਹੈ ਜੋ ਕਿ ਪੰਜਾਬ ਦੀ ਹੋਂਦ ਦੀ ਲੜਾਈ ਲੜ ਰਹੀ ਹੈ ਤੇ ਇਸ ਲੜਾਈ ਦੌਰਾਨ ਸੂਬੇ ਨੂੰ ਬਚਾਉਣ ਲਈ ਪੰਜਾਬ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਅੱਗੇ ਆਉਣਾ ਪਵੇਗਾ ਕਿਉਂਕਿ ਇਤਿਹਾਸ ਗਵਾਹ ਹੈ ਪੰਜਾਬ ਦੇ ਹਿੱਤਾਂ ਅਤੇ ਹੱਕਾਂ ਦੀ ਰਾਖੀ ਲਈ ਸੰਘਰਸ਼ ਕਰਨ ਅਤੇ ਕੁਰਬਾਨੀਆਂ ਦੇਣ ਵਾਲੀ ਇੱਕੋ ਇੱਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ।

Story You May Like