The Summer News
×
Monday, 20 May 2024

ਸ਼ਿਵ ਬਟਾਲਵੀ ਨੇ ਆਪਣੀ ਸ਼ਾਇਰੀ ਨਾਲ ਬਟਾਲਾ ਸ਼ਹਿਰ ਦਾ ਨਾਮ ਪੁਰੀ ਦੁਨੀਆਂ ਵਿੱਚ ਰੋਸ਼ਨ ਕੀਤਾ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 23 ਜੁਲਾਈ | ਬਟਾਲਾ ਸ਼ਹਿਰ ਦੇ ਮਹਾਨ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਨ ਦੀ ਮੁਬਾਰਕਬਾਦ ਦਿੰਦਿਆਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਸ਼ਿਵ ਕੁਮਾਰ ਬਟਾਲਵੀ, ਬਟਾਲਾ ਸ਼ਹਿਰ ਦਾ ਮਾਣ ਹਨ, ਜਿਨਾਂ ਆਪਣੀ ਕਲਾ ਦਾ ਲੋਹਾ ਸਾਰੀ ਦੁਨੀਆਂ ਵਿੱਚ ਮਨਵਾਇਆ।

 

ਸ਼ਿਵ ਬਟਾਲਵੀ ਨੂੰ ਚਾਹੁਣ ਵਾਲੇ ਤੇ ਪੰਜਾਬੀ ਮਾਂ ਬੋਲੀ ਦੇ ਪਿਆਰ ਕਰਨ ਵਾਲੇ ਸਾਰੇ ਸਨੇਹੀਆਂ ਨੂੰ ਸ਼ਿਵ ਬਟਾਲਵੀ ਦੇ ਜਨਮ ਦਿਨ ਦੀ ਮੁਬਾਰਕਬਾਦ ਦਿੰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ਼ਿਵ ਕੁਮਾਰ ਬਟਾਲਵੀ ਨੇ ਆਪਣੀ ਸ਼ਾਇਰੀ ਨਾਲ ਬਟਾਲਾ ਸ਼ਹਿਰ ਦਾ ਨਾਮ ਪੂਰੀ ਦੁਨੀਆਂ ਵਿੱਚ ਰੌਸ਼ਨ ਕੀਤਾ ਅਤੇ ਪੰਜਾਬੀ ਮਾਂ ਬੋਲੀ ਦੀ ਝੋਲੀ ਵਿੱਚ ਅਜਿਹੀਆਂ ਖੂਬਸੂਰਤ ਰਚਨਾਵਾਂ ਪਾਈਆਂ ਹਨ, ਜੋ ਰਹਿੰਦੀ ਦੁਨੀਆਂ ਤੱਕ ਉਸ ਨੂੰ ਲੋਕ ਮਨਾਂ ਵਿੱਚ ਜ਼ਿੰਦਾ ਰੱਖਣਗੀਆਂ। ਉਨਾਂ ਦੱਸਿਆ ਕਿ ਸ਼ਿਵ ਕੁਮਾਰ ਬਟਾਲਵੀ ਦਾ ਜਨਮ 23 ਜੁਲਾਈ 1936 ਨੂੰ ਭਾਰਤ-ਪਾਕਿ ਵੰਡ ਤੋਂ ਪਹਿਲਾਂ ਦੇ ਸਾਂਝੇ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੀ ਤਹਿਸੀਲ ਸ਼ਕਰਗੜ੍ਹ ਦੇ ਪਿੰਡ ‘ਬੜਾ ਪਿੰਡ ਲੋਟੀਆਂ’ (ਹੁਣ ਪਾਕਿਸਤਾਨ) ਵਿਖੇ ਪਿਤਾ ਪੰਡਤ ਕ੍ਰਿਸ਼ਨ ਗੋਪਾਲ ਦੇ ਘਰ ਮਾਤਾ ਸ਼ਾਂਤੀ ਦੇਵੀ ਦੀ ਕੁਖੋਂ ਹੋਇਆ ਸੀ। 11 ਸਾਲ ਦੀ ਉਮਰ ਵਿੱਚ ਸ਼ਿਵ ਕੁਮਾਰ ਬਟਾਲਵੀ ਆਪਣੇ ਪਰਿਵਾਰ ਨਾਲ ਬੜ੍ਹਾ ਪਿੰਡ ਲੋਹਟੀਆਂ ਤੋਂ ਬਟਾਲੇ ਆਏ ਸਨ।

 

ਉਨਾਂ ਅੱਗੇ ਕਿਹਾ ਕਿ ਸ਼ਿਵ ਬਟਾਲਵੀ ਦੀ ਯਾਦ ਵਿੱਚ ਬਣੇ ਸ਼ਿਵ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਸ਼ਿਵਵ ਬਟਾਲਵੀ ਦਾ ਆਦਮਕੱਦ ਬੁੱਤ ਸਥਾਪਤ ਕੀਤਾ ਗਿਆ ਹੈ ਅਤੇ ਆਡੋਟੋਰੀਆਂ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਆਡੋਟੋਰੀਅਮ ਨੂੰ ਹੋਰ ਖੂਬਸੂਰਤ ਬਣਾਇਆ ਜਾਵੇਗਾ ਅਤੇ ਲਗਾਤਾਰ ਇਥੇ ਸਮਾਗਮ ਕਰਵਾਏ ਜਾਣਗੇ।

 

ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਅਮੀਰ ਵਿਰਸੇ ਨੂੰ ਪ੍ਰਫੁੱਲਤ ਕੀਤਾ ਜਾ ਰਿਹਾ ਹੈ ਤਾਂ ਜੋ ਨੋਜਵਾਨ ਪੀੜ੍ਹੀ ਆਪਣੇ ਵਿਰਸੇ ਨਾਲ ਜੁੜੀ ਰਹੇ। ਜ਼ਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਅਤੇ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਬਟਾਲਾ ਵਲੋਂ ਲੜੀਵਾਰ ਸਮਾਗਮ ਕਰਵਾਏ ਜਾ ਰਹੇ ਹਨ। 25 ਜਨਵਰੀ ਨੂੰ ਸ਼ਿਵ ਕੁਮਾਰ ਬਟਾਲਵੀ ਦੀ ਯਾਦ ਵਿੱਚ ‘ਪਹਿਲਾ ਜ਼ਿਲ੍ਹਾ ਪੱਧਰੀ ਕਵੀ ਸੰਮੇਲਨ’ ਕਰਵਾਇਆ ਗਿਆ ਸੀ। 6 ਮਈ ਨੂੰ ਸ਼ਿਵ ਕੁਮਾਰ ਬਟਾਲਵੀ ਦੀ ਬਰਸੀ ਨੂੰ ਸਮਰਪਤਿ ਸਮਾਗਮ ਸ਼ਿਵ ਆਡੋਟੋਰੀਅਮ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਕਰਵਾਇਆ ਗਿਆ ਸੀ ਤੇ 30 ਮਈ ਨੂੰ ‘ਵਿਰਾਸਤੀ ਸੁਰ ਸਾਂਝ’ ਤਹਿਤ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ।

Story You May Like