The Summer News
×
Monday, 13 May 2024

ਹਨੂੰਮਾਨ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਹਨੂੰਮਾਨ ਚੌਂਕ ਗੁਰਦਾਸਪੁਰ ਤੋਂ ਕੱਡੀ ਗਈ ਸ਼ੋਭਾ ਯਾਤਰਾ

ਗੁਰਦਾਸਪੁਰ/ ਅਵਤਾਰ ਸਿੰਘ : ਹਨੂੰਮਾਨ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਸ਼ਹਿਰ ਦੇ ਹਨੂੰਮਾਨ ਮੰਦਿਰ ਚੌਂਕ ਤੋਂ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਜਿਸਦੇ ਵਿੱਚ ਵਖ ਵਖ ਸਮਾਜਿਕ ਸੰਸਥਾਵਾਂ ਦੇ ਮੁੱਖੀਆਂ ਸਮੇਤ ਗੁਰਦਾਸਪੁਰ ਤੋਂ ਕਾਂਗਰਸ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਸ਼ਾਮਲ ਹੋਏ। ਇਹ ਸ਼ੋਭਾ ਯਾਤਰਾ ਹਨੂੰਮਾਨ ਮੰਦਿਰ ਚੌਂਕ ਤੋਂ ਸ਼ੁਰੂ ਹੋ ਕੇ ਤਿੱਬੜੀ ਚੌਂਕ,ਲਾਇਬ੍ਰੇਰੀ ਚੌਂਕ, ਪੁਲਿਸ ਲਾਈਨ ਸਮੇਤ ਸ਼ਹਿਰ ਦੇ ਵੱਖ ਵਖ ਬਜ਼ਾਰਾਂ ਵਿੱਚੋਂ ਸ਼ਹਿਰ ਦੀ ਪਰਿਕਰਮਾ ਕਰਦੀ ਹੋਈ ਹਨੂੰਮਾਨ ਮੰਦਿਰ ਵਿਖੇ ਸਮਾਪਤ ਹੋਈ। ਇਸ ਮੌਕੇ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਸੁਭਾਗਸ਼ਾਲੀ ਸਮਝਦੇ ਹਨ ਜਿਨ੍ਹਾਂ ਨੂੰ ਇਸ ਯਾਤਰਾ ਵਿਚ ਸ਼ਾਮਿਲ ਹੋਣ ਦਾ ਮੌਕਾ ਮਿਲਿਆ ਹੈ। ਇਸ ਮੌਕੇ ਓਹਨਾ ਨੇ ਗੁਰਦਾਸਪੁਰ ਜ਼ਿਲੇ ਦੀ ਚੜਦੀ ਕਲਾ ਦੀ ਅਰਦਾਸ ਕੀਤੀ। ਓਹਨਾ ਕਿਹਾ ਕਿ ਸਾਨੂੰ ਹਨੂੰਮਾਨ ਜੀ ਵਲੋ ਦਰਸਾਏ ਮਾਰਗ ਤੇ ਚੱਲਣਾ ਚਾਹੀਦਾ ਹੈ।

Story You May Like