राजा वडिंग के दोहरा चेहरा उजागर,आनंदपुर साहिब में खुशियाँ, लुधियाना में पातर के निधन पर शोक
ਮੋਗਾ 'ਚ ਚੱਲੀਆਂ ਤਾਬੜਤੋੜ ਗੋਲੀ/ਆਂ, ਸਰਪੰਚ ਸਣੇ 2 ਦੀ ਮੌ. ਤ
ਮੋਗਾ : ਮੋਗਾ ਦੇ ਪਿੰਡ ਖੋਸਾ ਕੋਟਲਾ ਵਿੱਚ ਭਾਰੀ ਗੋਲੀਬਾਰੀ ਹੋਣ ਦਾ ਸਮਾਚਾਰ ਹੈ। ਜਾਣਕਾਰੀ ਮੁਤਾਬਕ ਇਸ ਘਟਨਾ ਵਿੱਚ ਸਰਪੰਚ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ ਦੋ ਗੰਭੀਰ ਜ਼ਖਮੀ ਹੋ ਗਏ। ਫਿਲਹਾਲ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਖੋਸਾ ਕੋਟਲਾ ਵਿੱਚ ਦੋ ਧਿਰਾਂ 'ਚ ਝਗੜਾ ਹੋ ਗਿਆ। ਇਸ ਤਕਰਾਰ ਦੌਰਾਨ ਕਾਫੀ ਗੋਲੀਆਂ ਚੱਲੀਆਂ, ਜਿਸ ਦੌਰਾਨ ਪਿੰਡ ਦੇ ਸਰਪੰਚ ਵੀਰ ਸਿੰਘ ਅਤੇ ਰਣਜੀਤ ਸਿੰਘ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਦੋ ਲੋਕ ਗੰਭੀਰ ਜ਼ਖਮੀ ਹੋ ਗਏ। ਇਹ ਝਗੜਾ ਅਤੇ ਗੋਲੀਬਾਰੀ ਕਿਸ ਕਾਰਨ ਹੋਈ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।