The Summer News
×
Tuesday, 14 May 2024

ਸਿੱਧੂ ਮੂਸੇਵਾਲਾ ਕਤਲ ਕੇਸ: ਲਾਰੈਂਸ ਬਿਸ਼ਨੋਈ ਤੋਂ ਬਾਅਦ ਹੁਣ ਇਸ ਗੈਂਗਸਟਰ ਨੂੰ ਪੰਜਾਬ ਲਿਆਉਣ ਦੀ ਤਿਆਰੀ

ਚੰਡੀਗੜ੍ਹ: ਪੰਜਾਬ ਪੁਲਿਸ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀਆਂ ਨੂੰ ਫੜਨ ਲਈ ਮਾਮਲੇ ਦੀ ਤਹਿ ਤੱਕ ਪਹੁੰਚ ਰਹੀ ਹੈ। ਮਾਮਲੇ ‘ਚ ਸ਼ਾਮਲ ਸਾਰੇ ਗੈਂਗਸਟਰਾਂ ਅਤੇ ਹਮਲਾਵਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੌਰਾਨ ਵੱਡੀ ਖਬਰ ਸਾਹਮਣੇ ਆਈ ਹੈ ਕਿ ਮਾਨਸਾ ਪੁਲਿਸ ਨੇ ਜੱਗੂ ਭਗਵਾਨਪੁਰੀਆ ਨੂੰ ਗ੍ਰਿਫਤਾਰ ਕਰ ਲਿਆ ਹੈ। ਹੁਣ ਪੁਲਿਸ ਉਸ ਨੂੰ ਪੰਜਾਬ ਲੇਨ ਲਈ ਤਿਆਰ ਕਰ ਰਹੀ ਹੈ।


ਜਾਣਕਾਰੀ ਮੁਤਾਬਕ ਪੁਲਸ ਟਰਾਂਜ਼ਿਟ ਰਿਮਾਂਡ ਦੀ ਉਡੀਕ ਕਰ ਰਹੀ ਹੈ ਤਾਂ ਜੋ ਜੱਗੂ ਨੂੰ ਪੁੱਛਗਿੱਛ ਲਈ ਪੰਜਾਬ ਲਿਆਂਦਾ ਜਾ ਸਕੇ। ਉਸ ਦੇ ਟਰਾਂਜ਼ਿਟ ਰਿਮਾਂਡ ‘ਤੇ ਪਟਿਆਲਾ ਹਾਊਸ ਕੋਰਟ ਫੈਸਲਾ ਕਰੇਗੀ। ਦੱਸ ਦੇਈਏ ਕਿ ਜੱਗੂ ਭਗਵਾਨਪੁਰੀਆ ਦਿੱਲੀ ਜੇਲ੍ਹ ਵਿੱਚ ਬੰਦ ਸੀ ਅਤੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੀ ਉਸਦੀ ਸ਼ਮੂਲੀਅਤ ਸਾਹਮਣੇ ਆ ਰਹੀ ਹੈ। ਧਿਆਨ ਯੋਗ ਹੈ ਕਿ ਪੰਜਾਬ ਪੁਲਿਸ ਇਸ ਤੋਂ ਪਹਿਲਾਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਰਿਮਾਂਡ ‘ਤੇ ਲਿਆ ਚੁੱਕੀ ਹੈ।


Story You May Like