“ਕੁਝ ਡਾਕਟਰ ਅਸਤੀਫੇ ਦੇ ਰਹੇ ਨੇ ਤੇ ਕਈ ਲੋਕਾਂ ਨੂੰ ਕੁੱਟਿਆ ਜਾ ਰਿਹਾ”, ਤਰੁਣ ਚੁੱਘ ਨੇ ‘ਆਪ’ ‘ਤੇ ਲਾਏ ਤਵੇ
ਅੰਮ੍ਰਿਤਸਰ: ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਸਰਕਾਰ ਨੇ ਪੂਰੀ ਤਰ੍ਹਾਂ ਅਰਾਜਕਤਾ ਪੈਦਾ ਕਰ ਦਿੱਤੀ ਹੈ ਕਿਉਂਕਿ ‘ਆਪ’ ਦੇ ਮੰਤਰੀਆਂ ਜਾਂ ਵਿਧਾਇਕਾਂ ਵੱਲੋਂ ਅਧਿਕਾਰੀਆਂ ਤੇ ਲੋਕਾਂ ’ਤੇ ਵਾਰ-ਵਾਰ ਹਮਲੇ ਕੀਤੇ ਜਾ ਰਹੇ ਹਨ।
ਵੀਰਵਾਰ ਨੂੰ ਅੰਮ੍ਰਿਤਸਰ ਦੇ ਮਾਨਾਵਾਲਾ ਨੇੜੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਸੁਰੱਖਿਆ ਮੁਲਾਜ਼ਮਾਂ ਵੱਲੋਂ ਟਰੱਕ ਡਰਾਈਵਰ ਦੀ ਕੁੱਟਮਾਰ ਕਰਨ ‘ਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਚੁੱਘ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ‘ਆਪ’ ਆਗੂ ਨੇ ਅਜਿਹੀ ਹਰਕਤ ਕੀਤੀ ਹੈ।
ਉਨ੍ਹਾਂ ਕਿਹਾ ਕਿ ਪਿਛਲੇ 150 ਦਿਨਾਂ ਦੇ ਸ਼ਾਸਨ ‘ਚ ‘ਆਪ’ ਸਰਕਾਰ ਨੇ ਸਿਰਫ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਪੰਜਾਬ ਨੂੰ ਚਲਾਉਣ ‘ਚ ਅਸਮਰਥ ਹੈ। ਚੁੱਘ ਨੇ ਕਿਹਾ, “ਹਰ ਰੋਜ਼ ‘ਆਪ’ ਨੇਤਾ ਰਾਜ ਦੇ ਕਿਸੇ ਨਾ ਕਿਸੇ ਹਿੱਸੇ ਵਿੱਚ ਅਧਿਕਾਰੀਆਂ ਦਾ ਅਪਮਾਨ ਕਰ ਰਹੇ ਹਨ ਅਤੇ ਜਨਤਕ ਜੀਵਨ ਵਿੱਚ ਉਨ੍ਹਾਂ ਦੇ ਗੈਰ-ਜ਼ਿੰਮੇਵਾਰਾਨਾ ਵਤੀਰੇ ਦਾ ਪ੍ਰਦਰਸ਼ਨ ਕਰ ਰਹੇ ਹਨ।”