The Summer News
×
Tuesday, 21 May 2024

ਚੰਡੀਗੜ੍ਹ ਯੂਨੀਵਰਸਿਟੀ ਮਾਮਲੇ 'ਤੇ ਇਸ ਬਾਲੀਵੁੱਡ ਅਦਾਕਾਰ ਨੇ ਪਾਈ Post, ਦੇਖੋ Tweet

ਚੰਡੀਗੜ੍ਹ : ਪੰਜਾਬ ਦੀ ਮਸ਼ਹੂਰ ਲਵਲੀ ਯੂਨੀਵਰਸਿਟੀ ਮੋਹਾਲੀ ਵਿਖੇ ਸਥਿਤ ਇਕ ਵਿਦਿਆਰਥਣ ਵੱਲੋਂ ਕੁਝ ਲੜਕੀਆਂ ਦੀ ਇਤਰਾਜਯੋਗ ਵੀਡੀਓ ਰਿਕਾਰਡ ਕਰਨ ਦੇ ਇਲਜ਼ਾਮ ਲਗਾਏ ਜਾ ਰਹੇ ਹਨ। ਇਸ ਦੇ ਨਾਲ ਹੀ ਤੁਹਾਨੂੰ ਦਸ ਦਈਏ ਕਿ ਇਸ ਬਾਬਤ ਵਿਦਿਆਰਥੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਤੇ ਇਸ ਸਬੰਧੀ ਸ਼ਖਤ ਕਾਰਵਾਈ ਵੀ ਕੀਤੀ ਜਾ ਰਹੀ ਹੈ।


ਇਸ ਸਬੰਧੀ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੋਨੂੰ ਸੂਦ ਨੇ ਅੱਗੇ ਆ ਕੇ ਟਵੀਟ ਕੀਤਾ। ਸੋਨੂੰ ਸੂਦ ਨੇ ਪੀੜਤ ਲੜਕੀਆਂ ਦਾ ਸਮਰਥਨ ਕਰਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਲੀਕ ਹੋਈਆਂ ਵੀਡੀਓਜ਼ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਨਾ ਕਰਨ। ਵਿਰੋਧ ਪ੍ਰਦਰਸ਼ਨਾਂ ਦੇ ਵਿਚਕਾਰ, ਅਭਿਨੇਤਾ ਸੋਨੂੰ ਸੂਦ ਨੇ ਕਿਹਾ ਕਿ ਜੋ ਹੋਇਆ ਉਹ "ਮੰਦਭਾਗਾ" ਹੈ ਅਤੇ ਲੋਕਾਂ ਨੂੰ ਜ਼ਿੰਮੇਵਾਰੀ ਨਾਲ ਵਿਵਹਾਰ ਕਰਨ ਦੀ ਅਪੀਲ ਕੀਤੀ।


ਇਸ ਦੇ ਨਾਲ ਹੀ ਅਦਾਕਾਰ ਨੇ ਟਵੀਟ ਕੀਤਾ, ''ਚੰਡੀਗੜ੍ਹ ਯੂਨੀਵਰਸਿਟੀ ਵਿੱਚ ਜੋ ਹੋਇਆ ਉਹ ਬਹੁਤ ਮੰਦਭਾਗਾ ਹੈ। ਹੁਣ ਸਮਾਂ ਆ ਗਿਆ ਹੈ ਕਿ ਅਸੀਂ ਆਪਣੀਆਂ ਭੈਣਾਂ ਦੇ ਨਾਲ ਖੜ੍ਹੇ ਹੋਈਏ ਅਤੇ ਇੱਕ ਜ਼ਿੰਮੇਵਾਰ ਸਮਾਜ ਦੀ ਮਿਸਾਲ ਕਾਇਮ ਕਰੀਏ। ਇਹ ਪੀੜਤਾਂ ਲਈ ਨਹੀਂ, ਸਾਡੇ ਲਈ ਪ੍ਰੀਖਿਆ ਦਾ ਸਮਾਂ ਹੈ। ਜ਼ਿੰਮੇਵਾਰ ਬਣੋ।"  


 

Story You May Like