The Summer News
×
Monday, 20 May 2024

ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪਿੰਡ ਪਾਰੋਵਾਲ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਵਿਸ਼ੇਸ਼ ਕੈਂਪ

ਪਾਰੋਵਾਲ, (ਫਤਹਿਗੜ੍ਹ ਚੂੜੀਆਂ), 20 ਜੁਲਾਈ - ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾ ਦੀਆਂ ਮੁਸ਼ਕਲਾ ਹੱਲ਼ ਕਰਨ ਦੇ ਮੰਤਵ ਨਾਲ ਅੱਜ ਪਿੰਡ ਪਾਰੋਵਾਲ ਵਿਖੇ ਵਿਸ਼ੇਸ ਕੈਂਪ ਲਗਾਇਆ ਗਿਆ। ਜਿਸ ਵਿੱਚ ਨਾਇਬ ਤਹਿਸੀਲਦਾਰ ਲਖਵਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਹੱਲ ਕਰਨ ਦਾ ਭਰੋਸਾ ਦਿੱਤਾ।

 

ਵਿਸ਼ੇਸ਼ ਕੈਂਪ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਨਾਇਬ ਤਹਿਸੀਲਦਾਰ ਲਖਵਿੰਦਰ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਲੋਕਾਂ ਦੀਆਂ ਮੁਸ਼ਕਲਾਂ ਹੱਲ਼ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਸ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਵਲੋਂ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ ਦੇਣ ਤੋਂ ਇਲਾਵਾ ਯੋਗ ਲਾਭਪਾਤਰੀਆਂ ਨੂੰ ਭਲਾਈ ਸਕੀਮਾਂ ਦਾ ਲਾਭ  ਮੌਕੇ ਤੇ ਦਿੱਤਾ  ਜਾਂਦਾ ਹੈ। ਉਨਾਂ ਅੱਗੇ ਕਿਹਾ ਕਿ ਅੱਜ ਦੇ ਇਸ ਕੈਂਪ ਵਿੱਚ ਲੋਕਾਂ ਵਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਆਪਣੀਆਂ ਮੁਸ਼ਕਲਾ ਤੋ ਜਾਣੂ ਕਰਵਾਇਆ ਗਿਆ। ਲੋਕਾਂ ਵਲੋਂ ਮਗਨਰੇਗਾ, ਬੁਢਾਪਾ ਪੈਨਸ਼ਨ ਤੇ ਅੰਗਹੀਣ ਪੈਨਸ਼ਨ ਸਬੰਧੀ, ਪਾਣੀ ਦੀ ਨਿਕਾਸੀ ਸਬੰਧੀ, ਕੱਚੇ ਮਕਾਨਾਂ ਦੀ ਗਰਾਂਟ ਸਬੰਧੀ ਅਤੇ ਰਾਸ਼ਨ ਕਾਰਡ ਸਬੰਧੀ ਆਦਿ ਦੇ ਸਬੰਧ ਵਿੱਚ ਆਪਣੀਆਂ ਮੁਸ਼ਕਿਲਾਂ ਦੱਸੀਆਂ। ਇਸ ਵਿਚੋਂ ਕੁਝ ਮੁਸ਼ਕਿਲਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ ਤੇ ਬਾਕੀ ਮੁਸ਼ਕਿਲਾਂ ਸਬੰਧੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੁਸ਼ਕਿਲਾਂ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।

 

ਇਸ ਮੌਕੇ ਨਾਇਬ ਤਹਿਸੀਲਦਾਰ ਨੇ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਤੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਕਾਂ ਦੀ ਹਰ ਮੁਸ਼ਕਿਲ ਪਹਿਲ ਦੇ ਅਧਾਰ ਇਸ ਮੌਕੇ ਪਿੰਡ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇੱਕ ਛੱਤ ਹੇਠਾਂ ਹੀ ਸਾਰੀਆਂ ਸਕੀਮਾਂ ਦਾ  ਲਾਭ ਦਿੱਤਾ ਜਾ ਰਿਹਾ ਹੈ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਭਲਾਈ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ ਹੈ, ਜਿਸ ਨਾਲ ਉਨਾਂ ਨੂੰ ਬੁਹਤ ਲਾਭ ਮਿਲਿਆ ਹੈ। ਉਨਾਂ ਇਸ ਉਪਰਾਲੇ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਏ.ਪੀ.ਓ ਰਣਜੀਤ ਸਿੰਘ ਬੀ.ਡੀ.ਪੀ.ਓ.ਦਫਤਰ ਫਤਿਹਗੜ੍ਹ ਚੂੜੀਆਂ, ਪੰਚਾਇੰਤ ਸੈਕਟਰੀ ਸਤਨਾਮ ਸਿੰਘ,  ਸੈਕਟਰੀ ਓਮ ਪ੍ਰਕਾਸ਼, ਸਰਪੰਚ ਕਿਰਪਾਲ ਸਿੰਘ, ਪ੍ਰਭਜੋਤ ਸਿੰਘ, ਗੁਰਪ੍ਰੀਤ ਸਿੰਘ ਸੋਨੂੰ , ਜਸਪ੍ਰੀਤ ਕੌਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।

Story You May Like