The Summer News
×
Monday, 13 May 2024

ਜਨੇਪਾ ਸੁਰੱਖਿਅਤ ਕਰਨ ਲਈ ਹਰੇਕ ਮਹੀਨੇ ਲਗਾਏ ਜਾਂਦੇ ਹਨ ਵਿਸ਼ੇਸ਼ ਕੈਂਪ: ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 10 ਮਾਰਚ : ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਇਸ ਤਹਿਤ ਡਾ ਰੰਜੂ ਸਿੰਗਲਾ ਸਿਵਲ ਸਰਜਨ ਦੀ ਦੇਖਰੇਖ ਵਿੱਚ ਹਰੇਕ ਮਹੀਨੇ ਦੀ 9 ਤਾਰੀਖ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਜਿਲ੍ਹੇ ਸਾਰੇ ਸਿਵਲ ਹਸਪਤਾਲਾਂ ਅਤੇ ਸੀ.ਐਚ.ਸੀ. ਤੇ ਹਾਈ ਰਿਸਕ ਗਰਭਵਤੀ ਔਰਤਾਂ ਦਾ ਚੈਕਅੱਪ ਕਰਕੇ ਉਹਨਾਂ ਦਾ ਜਨੇਪਾ ਸੁਰੱਖਿਅਤ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਇਸ ਸਬੰਧੀ ਅੱਜ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਲਗਾਏ ਵਿਸ਼ੇਸ਼ ਕੈਂਪ ਦਾ ਡਾ. ਕਿਰਨਦੀਪ ਕੋਰ ਜਿਲ੍ਹਾ ਪਰਿਵਾਰ ਭਲਾਈ ਅਫਸਰ ਵਲੋਂ ਸੁਪਰਵਿਜ਼ਨ ਕੀਤੀ ਗਈ ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਰੰਜੂ ਸਿੰਗਲਾ ਸਿਵਲ ਸਰਜਨ ਨੇ ਕਿਹਾ ਇਸ ਦਿਨ ਦਾ ਉਦੇਸ਼ ਹਰ ਇੱਕ ਗਰਭਵਤੀ ਔਰਤ ਖਾਸ ਕਰਕੇ ਹਾਈ ਰਿਸਕ ਔਰਤਾਂ ਦਾ ਮਾਹਿਰ ਡਾਕਟਰਾਂ ਵੱਲੋਂ ਚੈੱਕਅੱਪ ਯਕੀਨੀ ਬਨਾਉਣਾ ਹੁੰਦਾ ਹੈ, ਤਾਂ ਜੋ ਜੱਚਾ ਬੱਚਾ ਦੀ ਸਿਹਤ ਦੀ ਨਿਗਰਾਨੀ ਕੀਤੀ ਜਾ ਸਕੇ ਅਤੇ ਕਿਸੇ ਮੁਸ਼ਕਿਲ ਦਾ ਸਮੇਂ ਸਿਰ ਪਤਾ ਲਾ ਕੇ ਉਸਦਾ ਇਲਾਜ ਕੀਤਾ ਜਾ ਸਕੇ। ਇਸ ਦਿਨ ਗਰਭਵਤੀ ਔਰਤਾਂ ਦੀ ਵਿਸ਼ੇਸ ਤੌਰ ਤੇ ਜਾਂਚ ਕੀਤੀ ਜਾਂਦੀ ਹੈ ਅਤੇ ਸੁਰੱਖਿਅਤ ਜਨੇਪਾ ਯਕੀਨੀ ਬਨਾਉਣ ਲਈ ਇੱਕ ਕਾਰਜ ਯੋਜਨਾ ਤਿਆਰ ਕੀਤੀ ਜਾਂਦੀ ਹੈ। ਖੂਨ ਦੀ ਕਮੀ ਵਾਲੀਆਂ ਗਰਭਵਤੀ ਔਰਤਾਂ ਨੂੰ ਆਇਰਨ ਦੀਆਂ ਗੋਲੀਆਂ ਦਿੱਤੀਆਂ ਗਈਆਂ ਅਤੇ ਆਇਰਨ ਦੇ ਟੀਕੇ ਲਗਾਏ ਗਏ। ਉਹਨਾਂ ਕਿਹਾ ਗਰਭਵਤੀ ਔਰਤਾਂ ਨੂੰ ਲਾਗ ਤੋਂ ਬਚ ਕੇ ਰਹਿਣਾ ਚਾਹੀਦਾ ਹੈ ਅਤੇ ਇਸ ਲਈ ਵਧੇਰੇ ਸਾਵਧਾਨੀ ਵਰਤਣੀ ਚਾਹੀਦੀ ਹੈ।


ਇਸ ਮੌਕੇ ਡਾ. ਕਿਰਨਦੀਪ ਕੌਰ ਜਿਲ੍ਹਾ ਪਰਿਵਾਰ ਭਲਾਈ ਅਫਸਰ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਜਿਲ੍ਹੇ ਦੀਆਂ ਸਾਰੀਆਂ ਏ.ਐਨ.ਐਮ. ਤੇ ਆਸ਼ਾ ਵਰਕਰਾਂ ਨੂੰ ਖਾਸ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਅਧੀਨ ਖੇਤਰ ਦੀਆਂ ਹਾਈ ਰਿਸਕ ਗਰਭਵਤੀਆਂ ਦੀ ਪਹਿਚਾਣ ਕਰਕੇ ਉਹਨਾਂ ਦੇ ਘਰ ਹਰ ਮਹੀਨੇ ਵਿੱਚ ਦੋ ਵਿਜ਼ਟਾਂ ਯਕੀਨੀ ਬਨਾਉਣ ਅਤੇ ਇਨ੍ਹਾਂ ਸਪੈਸ਼ਲ ਕੈਂਪਾਂ ਵਿੱਚ ਉਹਨਾਂ ਨੁੰ ਲਿਆ ਕੇ ਮੁਫ਼ਤ ਚੈਕਅੱਪ ਅਤੇ ਇਲਾਜ ਕਰਵਾਉਣ। ਸਿਹਤ ਵਿਭਾਗ ਵੱਲੋਂ ਹਾਈ ਰਿਸਕ ਗਰਭਵਤੀ ਔਰਤਾਂ ਦੇ ਚੈਕਅੱਪ ਲਈ ਆਸ਼ਾ ਨੂੰ ਸਪੈਸ਼ਲ ਮਾਣ ਭੱਤੇ ਵੀ ਦਿੱਤੇ ਜਾ ਰਹੇ ਹਨ ਅਤੇ ਗਰਭਵਤੀ ਔਰਤਾਂ ਨੂੰ ਟਰਾਂਸਪੋਰਟ ਵੀ ਦਿੱਤੀ ਜਾ ਰਹੀ ਹੈ।


ਇਸ ਮੌਕੇ ਡਾ. ਦੁਪਿੰਦਰ ਕੁਮਾਰ ਜਿਲ਼੍ਹਾ ਸਿਹਤ ਅਫਸਰ, ਡਾ. ਬੰਦਨਾ ਬਾਂਸਲ ਡੀ.ਐਮ.ਸੀ., ਡਾ. ਅਰਪਣਦੀਪ ਸਿੰਘ ਮੈਡੀਕਲ ਅਫਸਰ, ਡਾ. ਸਿਮਰਦੀਪ ਕੌਰ ਔਰਤ ਰੋਗਾਂ ਦੇ ਮਾਹਿਰ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ,ਵੀ ਮੌਜੂਦ ਸਨ।

Story You May Like