The Summer News
×
Tuesday, 21 May 2024

ਖਾਸ ਖਬਰ: ਪੰਜਾਬ ਦੇ 7 ਜ਼ਿਲਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ

ਮੌਸਮ ਵਿਭਾਗ ਨੇ ਪੰਜਾਬ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਅੱਜ ਸਵੇਰ ਤੋਂ ਹੀ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ, ਜਦਕਿ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਰਹੀ ਹੈ। ਇਸ ਦੇ ਨਾਲ ਹੀ ਕਈ ਇਲਾਕਿਆਂ 'ਚ ਕਾਲੇ ਬੱਦਲ ਵੀ ਛਾਏ ਹੋਏ ਹਨ। ਮੌਸਮ ਵਿਭਾਗ ਨੇ 7 ਜ਼ਿਲ੍ਹਿਆਂ ਰੂਪਨਗਰ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।


ਇਸ ਦੇ ਮੱਦੇਨਜ਼ਰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵੀ ਤੇਜ਼ੀ ਨਾਲ ਵਧ ਰਿਹਾ ਹੈ। ਡੈਮ ਦਾ ਪਾਣੀ ਰੋਜ਼ਾਨਾ ਔਸਤਨ 1 ਫੁੱਟ ਵੱਧ ਰਿਹਾ ਹੈ। ਸਪੱਸ਼ਟ ਹੈ ਕਿ ਭਾਖੜਾ ਡੈਮ ਦੇ ਫਲੱਡ ਗੇਟ ਦੋ ਹਫ਼ਤੇ ਤੱਕ ਖੋਲ੍ਹਣੇ ਪੈ ਸਕਦੇ ਹਨ। ਪਹਿਲਾਂ ਹੀ ਪਏ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਦੇ ਪਾਣੀ ਨੇ ਪੰਜਾਬ ਵਿੱਚ ਭਾਰੀ ਨੁਕਸਾਨ ਕੀਤਾ ਹੈ। ਹੁਣ ਜੇਕਰ ਸੂਬੇ 'ਚ ਲਗਾਤਾਰ ਮੀਂਹ ਪੈ ਰਿਹਾ ਹੈ ਤਾਂ ਪੰਜਾਬ ਦੇ ਲੋਕਾਂ ਲਈ ਚਿੰਤਾਜਨਕ ਖਬਰ ਹੈ।

Story You May Like