The Summer News
×
Sunday, 19 May 2024

ਡੇਅਰੀ ਕਿੱਤੇ ਸਬੰਧੀ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਵੇਗੀ ਨੌਵਜਾਨਾਂ ਨੂੰ ਵਿਸੇਸ਼ ਸਿਖਲਾਈ : ਗੁਰਮੀਤ ਸਿੰਘ ਖੁੱਡੀਆਂ

ਸ੍ਰੀ ਮੁਕਤਸਰ ਸਾਹਿਬ 16 ਜੂਨ : ਭਗਵੰਤ ਮਾਨ, ਮੁੱਖ ਮੰਤਰੀ, ਪੰਜਾਬ ਦੀ ਗਤੀਸ਼ੀਲ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਪੰਜਾਬ ਕਿਸਾਨਾਂ ਨੂੰ ਡੇਅਰੀ ਵਿਕਾਸ ਬੋਰਡ ਤੋਂ 4 ਹਫਤੇ ਦੀ ਡੇਅਰੀ ਉੱਦਮ ਸਿਖਲਾਈ ਕਰਵਾਏਗਾ ਤਾਂ ਜ਼ੋ ਸਾਡੇ ਨੌਜਵਾਨ ਡੇਅਰੀ ਦੇ ਸਹਾਇਕ ਕਿੱਤੇ ਨੂੰ ਅਪਣਾ ਸਕਣ ਅਤੇ ਰਾਜ ਦੇ ਖੇਤੀ ਅਰਥਚਾਰੇ ਨੂੰ ਹੋਰ ਹੁੰਘਾਰਾ ਮਿਲ ਸਕੇ। ਇਹ ਜਾਣਕਾਰੀ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਨੇ ਦਿੱਤੀ ਹੈ।


ਕੈਬਨਿਟ ਮੰਤਰੀ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵੱਲੋਂ ਚਾਰ ਹਫਤੇ ਦਾ ਨਵਾਂ ਬੈਚ 03 ਜੁਲਾਈ 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਸਾਨਾਂ ਖਾਸ ਕਰਕੇ ਨੌਜਵਾਨ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਖਲਾਈ ਪ੍ਰਾਪਤ ਕਰਕੇ ਡੇਅਰੀ ਫਾਰਮਿੰਗ ਦਾ ਕਿੱਤਾ ਵਪਾਰਕ ਪੱਧਰ ਤੇ ਕਰਨ ਤਾਂ ਇਸ ਨਾਲ ਕਿਸਾਨਾਂ ਦੀ ਆਮਦਨ ਵਿਚ ਵਾਧਾ ਹੋਵੇਗਾ।  ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਿਖਲਾਈ ਪ੍ਰਾਪਤ ਕਰਨ ਦੇ ਇੱਛੁਕ ਨੌਜਵਾਨ ਪ੍ਰਾਸਪੈਕਟ ਫਾਰਮ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਕਿਸੇ ਵੀ ਜਿਲ੍ਹਾ ਦਫਤਰ ਜਾਂ ਸਬੰਧਿਤ ਸਿਖਲਾਈ ਕੇਂਦਰ ਜਿਵੇਂ ਅਬੁੱਲ ਖੁਰਾਨਾ (ਸ੍ਰੀ ਮੁਕਤਸਰ ਸਾਹਿਬ), ਚਤਾਮਲੀ (ਰੋਪੜ), ਬੀਜਾ (ਲੁਧਿਆਣਾ), ਫਗਵਾੜਾ (ਕਪੂਰਥਲਾ), ਸਰਦੂਲਗੜ੍ਹ (ਮਾਨਸਾ), ਵੇਰਕਾ (ਅੰਮ੍ਰਿਤਸਰ), ਗਿੱਲ (ਮੋਗਾ), ਤਰਨਤਾਰਨ ਅਤੇ ਸੰਗਰੂਰ ਪਾਸੋਂ ਪ੍ਰਾਪਤ ਕਰ ਸਕਦੇ ਹਨ।
ਇਸ ਤੋਂ ਬਾਅਦ ਪ੍ਰਾਰਥੀ ਪ੍ਰਾਸਪੈਕਟ ਵਿੱਚ ਨੱਥੀ ਬਿਨੈ ਪੱਤਰ ਮੁਕੰਮਲ ਕਰਕੇ ਅਤੇ ਸਬੰਧਿਤ ਜਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਤੋਂ ਤਸਦੀਕ ਕਰਵਾਕੇ ਆਪਣੇ ਪਹਿਲੇ ਤਰਜੀਹੀ ਸਿਖਲਾਈ ਕੇਂਦਰ ਤੇ ਜਮ੍ਹਾਂ ਕਰਵਾਉਣ ਜਾਂ ਕਾਊਂਸਲਿੰਗ ਸਮੇਂ ਦਸਤਾਵੇਜਾਂ ਸਮੇਤ ਨਾਲ ਲੈ ਕੇ ਪਹੁੰਚਣ।


ਕੈਬਨਿਟ ਮੰਤਰੀ ਖੁੱਡੀਆਂ ਨੇ ਦੱਸਿਆ ਕਿ ਸਿਖਲਾਈ ਪ੍ਰਾਪਤ ਕਰਨ ਵਾਲੇ ਚਾਹਵਾਨ ਦੀ ਉਮਰ  1845 ਸਾਲ ਅਤੇ ਵਿਦਿਅਕ ਯੋਗਤਾ ਘੱਟੋ ਘੱਟ 10ਵੀਂ ਪਾਸ ਹੋਣੀ ਚਾਹੀਦੀ ਹੈ।ਯੋਗ ਉਮੀਦਵਾਰਾਂ ਦੀ ਚੋਣ ਵਿਭਾਗੀ ਕਮੇਟੀ ਵੱਲੋਂ ਸਬੰਧਿਤ ਸਿਖਲਾਈ ਕੇਂਦਰਾਂ ਤੇ 28 ਜੂਨ 2023 ਨੂੰ ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ ਕੀਤੀ ਜਾਵੇਗੀ।

Story You May Like