The Summer News
×
Saturday, 11 May 2024

ਸਿਹਤ ਵਿਭਾਗ ਵਲੋਂ 20 ਮਾਰਚ ਤੋਂ 25 ਮਾਰਚ ਤੱਕ ਮਨਾਇਆ ਜਾ ਰਿਹਾ ਹੈ ਵਿਸ਼ੇਸ਼ ਟੀਕਾਕਰਨ 

ਸ੍ਰੀ ਮੁਕਤਸਰ ਸਾਹਿਬ  17 ਮਾਰਚ : ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਟੀਕਾਕਰਨ ਹਫਤਾ 20 ਮਾਰਚ ਤੋਂ 25 ਮਾਰਚ ਤੱਕ ਮਨਾਇਆ ਜਾ ਰਿਹਾ ਹੈ ।ਇਸ ਸਬੰਧ ਵਿੱਚ ਮੈਡਮ ਪਲਵੀ ਆਈ.ਏ.ਐਸ. ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਜਿਲ੍ਹੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ, ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ , ਟੀਕਾਕਰਨ ਨੋਡਲ ਅਫਸਰਾਂ ਅਤੇ ਸੁਪਵਾਇਜ਼ਰੀ ਸਟਾਫ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ।


ਮੀਟਿੰਗ ਨੂੰ ਸੰਬੋਧਨ ਕਰਦਿਆਂ ਮੈਡਮ ਪਲਵੀ . ਨੇ ਕਿਹਾ ਕਿ ਵਿਸ਼ੇਸ਼ ਟੀਕਾਕਰਨ ਹਫਤੇ ਦਾ ਮਕਸਦ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਜਾਂ ਅਧੂਰਾ ਟੀਕਾਕਰਨ ਹੋਏ ਬੱਚਿਆਂ ਦੀ ਪਛਾਣ ਕਰਕੇ ਉਨ੍ਹਾ ਲਈ ਵਿਸ਼ੇਸ਼ ਟੀਕਾਕਰਨ ਸ਼ੈਸ਼ਣ ਲਗਾਕੇ  ਉਨ੍ਹਾ ਦਾ ਮੁਕੰਮਲ ਟੀਕਾਕਰਨ ਕਰਨਾ ਹੈ ।ਉਨ੍ਹਾ ਕਿਹਾ ਕਿ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਵਲੋਂ ਅਧੂਰਾ ਟੀਕਾਕਰਨ ਵਾਲੇ ਬੱਚੇ ਅਤੇ ਟੀਕਾਕਰਨ ਤੋਂ ਰਹਿ ਗਏ ਬੱਚਿਆਂ ਦੀਆਂ ਸਰਵੇ ਕਰਕੇ ਲਿਸਟਾਂ ਤਿਆਰ ਜਾਣ ਅਤੇ 20 ਮਾਰਚ ਤੋਂ ਲਗਾਤਾਰ ਵਿਸ਼ੇਸ਼ ਟੀਕਾਕਰਨ ਸ਼ੈਸ਼ਣ ਲਗਾ ਕੇ ਉਨ੍ਹਾ ਦਾ ਮੁਕੰਮਲ ਟੀਕਾਕਰਨ ਕਰਵਾਇਆ ਜਾਵੇ।


ਇਹ ਟੀਕਾਕਰਨ ਸ਼ੈਸ਼ਣ ਪ੍ਰਵਾਸੀ ਮਜ਼ਦੂਰਾ, ਝੁੱਗੀਆਂ ਝੋਪੜੀਆਂ, ਇੱਟਾਂ ਦੇ ਭੱਠੇ, ਪਥੇਰਾਂ,ਸ਼ੈਲਰਾਂ ਅਤੇ ਢਾਣੀਆਂ ਵਿਚ ਜਾ ਕੇ ਲਗਾਇਆ ਜਾਵੇ।ਉਨ੍ਹਾ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਵਿਸ਼ੇਸ਼ ਟੀਕਾਕਰਨ ਮੁਹਿੰਮ ਵਿਚ ਸਿਹਤ ਵਿਭਾਗ ਨੂੰ ਵੱਧ ਤੋਂ ਵੱਧ ਸਹਿਯੋਗ ਦਿਤਾ ਜਾਵੇ ਤਾਂ ਜੋ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾਂ ਨਾ ਰਹਿ ਸਕੇ।ਇਸ ਮੌਕੇ ਡਾ. ਰੰਜੂ ਸਿੰਗਲਾ ਸਿਵਲ ਸਰਜਨ ਨੇ ਕਿਹਾ ਕਿ ਰੁਟੀਨ ਵਿਚ ਬੱਚੇ ਦਾ 2 ਸਾਲ ਦੀ ਉਮਰ ਤੱਕ ਟੀਕਾਕਰਨ ਪੂਰਾ ਹੋ ਜਾਂਦਾ ਹੈ ਲੇਕਿਨ ਇਸ ਹਫਤੇ ਦੋਰਾਨ ਜਿਹੜੇ ਬੱਚਿਆਂ ਟੀਕਾਕਰਨ ਅਧੂਰਾ ਹੈ ਜਾਂ ਨਹੀ ਹੋਇਆ ਹੈ ਤਾਂ ਉਨ੍ਹਾ ਦਾ ਮੁਕੰਮਲ ਟੀਕਾਕਰਨ 5 ਸਾਲ ਦੀ ਉਮਰ ਤੱਕ ਵੀ ਕਰਵਾਇਆ ਜਾ ਸਕਦਾ ਹੈ।ਉਨ੍ਹਾ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ 5 ਸਾਲ ਤੱਕ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾਉਣ ਲਈ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਕਿਉਕਿ ਜੇਕਰ ਕੁਝ ਬੱਚੇ ਮੁਕੰਮਲ ਟੀਕਾਕਰਨ ਤੋਂ ਵਾਂਝੇ ਰਹਿ ਜਾਂਦੇ ਹਨ ਤਾਂ ਉਸ ਬੀਮਾਰੀ ਦਾ ਖਤਰਾ ਸਮਾਜ ਤੇ ਬਣਿਆ ਰਹਿੰਦਾ ਹੈ ।


ਇਸ ਲਈ ਕਿਸੇ ਵੀ ਬੀਮਾਰੀ ਨੂੰ ਜੜੋਂ ਖਤਮ ਕਰਨ ਲਈ ਸਮਾਜ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਜਰੁਰੀ ਹੈ ।ਉਨ੍ਹਾ ਕਿਹਾ ਕਿ ਬੇਸ਼ੱਕ ਪੋਲੀਓ ਸਾਡੇ ਦੇਸ਼ ਵਿਚੋਂ ਖਤਮ ਹੋ ਚੁੱਕਾ ਹੈ ਪਰੰਤੂ ਸਾਡੇ ਗਵਾਂਡੀ ਦੇਸ਼ਾਂ ਵਿਚ ਪੋਲੀਓ ਦੇ ਕੇਸ ਅਜੇ ਵੀ ਰਿਪੋਰਟ ਹੋ ਰਹੇ ਹਨ ਇਸ ਲਈ ਸਰਕਾਰ ਵਲੋਂ ਪੋਲੀਓ ਦੇ ਤੀਜੇ ਟੀਕੇ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਕਿ 9 ਮਹੀਨੇ ਦੀ ਉਮਰ ਤੇ ਲਗਾਇਆ ਜਾ ਰਿਹਾ ਹੈ।ਇਸ ਲਈ ਪੋਲੀਓ ਅਤੇ ਹੋਰ ਬੀਮਾਰੀਆਂ ਨੂੰ ਖਤਮ ਕਰਨ ਲਈ ਆਪਣੇ ਅਤੇ ਸਮਾਜ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਨਾ ਯਕੀਨੀ ਬਣਾਇਆ ਜਾਵੇ।ਇਸ ਮੌਕੇ ਸਮੂਹ ਸੀਨੀਅਰ ਮੈਡੀਕਲ ਅਫਸਰ, ਡਾ. ਨਰੇਸ਼ ਪਰੂਥੀ, ਜਿਲ੍ਹਾ ਸਿੱਖਿਆ ਅਫਸਰ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ ।

Story You May Like