The Summer News
×
Tuesday, 21 May 2024

ਮੌਸਮ ਸੰਬੰਧੀ ਖਾਸ ਖਬਰ, ਜਾਣੋ ਆਉਣ ਵਾਲੇ 5 ਦਿਨਾਂ ਦਾ ਹਾਲ

ਚੰਡੀਗੜ੍ਹ: ਮੌਸਮ ਨੂੰ ਲੈਕੇ ਅਹਿਮ ਖ਼ਬਰ ਹੈ। ਦਰਅਸਲ ਮੀਂਹ ਨਾ ਪੈਣ ਕਾਰਨ ਚੰਡੀਗੜ੍ਹ ਦੇ ਤਾਪਮਾਨ ਚ ਵਾਧਾ ਦੇਖਿਆ ਗਿਆ। ਲੰਬੇ ਸਮੇਂ ਬਾਅਦ ਵੀਰਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 35.8 ਡਿਗਰੀ ਦਰਜ ਕੀਤਾ ਗਿਆ। ਤਾਪਮਾਨ ਆਮ ਨਾਲੋਂ 2.2 ਡਿਗਰੀ ਵੱਧ ਸੀ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 26 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਮੁਤਾਬਕ 4 ਸਤੰਬਰ ਤੋਂ ਪਹਿਲਾਂ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਵਿਭਾਗ ਮੁਤਾਬਕ ਤਿੰਨ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ ਪਰ ਮੀਂਹ ਨਹੀਂ ਪਵੇਗਾ। ਇਸ ਦੇ ਨਾਲ ਹੀ 4 ਸਤੰਬਰ ਨੂੰ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਨਾਲ ਹੀ 5 ਦਿਨਾਂ ਤੱਕ ਪਾਰਾ ਵਿੱਚ ਵਾਧਾ ਦੇਖਿਆ ਜਾ ਸਕਦਾ ਹੈ। ਵੱਧ ਤੋਂ ਵੱਧ ਤਾਪਮਾਨ 36 ਤੋਂ 37 ਡਿਗਰੀ ਤੱਕ ਪਹੁੰਚ ਸਕਦਾ ਹੈ।


ਸ਼ੁੱਕਰਵਾਰਨੂੰ ਬੱਦਲਵਾਈ, ਵੱਧ ਤੋਂ ਵੱਧ ਤਾਪਮਾਨ 36 ਅਤੇ ਘੱਟ ਤੋਂ ਘੱਟ 25 ਡਿਗਰੀ ਹੋ ਸਕਦਾ ਹੈ। ਸ਼ਨੀਵਾਰ ਨੂੰ ਵੀ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 36 ਅਤੇ ਘੱਟ ਤੋਂ ਘੱਟ 27 ਡਿਗਰੀ ਹੋ ਸਕਦਾ ਹੈ। ਐਤਵਾਰ ਨੂੰ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 37 ਅਤੇ ਘੱਟ ਤੋਂ ਘੱਟ 26 ਡਿਗਰੀ ਹੋ ਸਕਦਾ ਹੈ।

Story You May Like