The Summer News
×
Saturday, 18 May 2024

ਮੌਸਮ ਸੰਬੰਧੀ ਖਾਸ ਖਬਰ, ਪੰਜਾਬ 'ਚ ਇਨ੍ਹੀਂ ਦਿਨੀਂ ਪੈ ਸਕਦਾ ਹੈ ਮੀਂਹ

ਚੰਡੀਗੜ੍ਹ: ਪੰਜਾਬ ਵਿੱਚ ਇਸ ਸਮੇਂ ਬਹੁਤ ਠੰਢ ਪੈ ਰਹੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਮੀਂਹ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ 1 ਤੋਂ 4 ਜਨਵਰੀ ਤੱਕ ਪੰਜਾਬ ਸਮੇਤ ਹੋਰਨਾਂ ਸੂਬਿਆਂ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਠੰਡ ਹੋਰ ਵੀ ਵਧ ਜਾਵੇਗੀ। ਇਸ ਦੇ ਨਾਲ ਹੀ ਮੌਸਮ ਵਿਗਿਆਨੀਆਂ ਨੇ 4 ਜਨਵਰੀ ਤੱਕ ਸੰਘਣੀ ਧੁੰਦ ਅਤੇ ਠੰਢ ਪੈਣ ਦੀ ਸੰਭਾਵਨਾ ਜਤਾਈ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਕਾਰਨ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਕਈ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ ਦਿਨਾਂ 'ਚ ਤਾਪਮਾਨ 'ਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ 'ਚ 2 ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ। ਠੰਡ ਦੇ ਮੱਦੇਨਜ਼ਰ ਵਿਭਾਗ ਨੇ ਕੋਲਡ ਵੇਵ ਅਲਰਟ ਵੀ ਜਾਰੀ ਕੀਤਾ ਹੈ।

Story You May Like