The Summer News
×
Monday, 20 May 2024

ਐਸਟੀਐਫ ਲੁਧਿਆਣਾ ਰੇਂਜ ਨੇ 1 ਕਿੱਲੋ 950 ਗ੍ਰਾਮ ਹੈਰੋਇਨ ਸਮੇਤ 2 ਦੋਸ਼ੀਆਂ ਨੂੰ ਕੀਤਾ ਕਾਬੂ

ਲੁਧਿਆਣਾ : ਐਸਟੀਐਫ ਲੁਧਿਆਣਾ ਰੇਂਜ ਨੇ ਗੁਪਤ ਸੂਚਨਾ ਦੇ ਅਧਾਰ ਤੇ ਕੀਤੀ ਗਈ ਕਾਰਵਾਈ ਦੌਰਾਨ 2 ਵਿਅਕਤੀਆਂ ਨੂੰ 1 ਕਿਲੋ 950 ਗ੍ਰਾਮ ਹੈਰੋ|ਇਨ ਸਮੇਤ ਕਾਬੂ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋ|ਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਰੀਬ 10 ਕਰੋੜ ਰੁਪਏ ਦੱਸੀ ਜਾ ਰਹੀ ਹੈ।


ਪ੍ਰੈੱਸ ਕਾਨਫਰੰਸ ਨੂੰ ਸੰਬੋਧਿਤ ਕਰਦੇ ਹੋਏ ਐਸਟੀਐਫ ਲੁਧਿਆਣਾ ਰੇਂਜ ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ਤੇ ਉਹਨਾਂ ਵੱਲੋਂ ਦਰੇਸੀ ਨਜ਼ਦੀਕ ਕਾਰਵਾਈ ਕਰਦੇ ਹੋਏ ਐਕਟੀਵਾ ਸਵਾਰ 2 ਵਿਅਕਤੀਆਂ ਨੂੰ ਕਾਬੂ ਕਰਕੇ ਜਦੋਂ ਉਹਨਾਂ ਦੀ ਚੈਕਿੰਗ ਕੀਤੀ ਗਈ ਤਾਂ ਉਹਨਾਂ ਦੇ ਕਬਜ਼ੇ ਚੋਂ 1 ਕਿਲੋ 950 ਗਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਹਿਚਾਨ ਕਪਿਲ ਕੁਮਾਰ ਤੇ ਵਰੁਣ ਕੁਮਾਰ ਦੇ ਰੂਪ ਵਿੱਚ ਹੋਈ ਹੈ ਜੋ ਪਿਛਲੇ ਲੰਬੇ ਸਮੇਂ ਤੋਂ ਨਸਾ ਤਸਕਰੀ ਦੇ ਗੈਰ ਕਾਨੂੰਨੀ ਕਾਰੋਬਾਰ ਦੇ ਵਿੱਚ ਲਿਪਤ ਸਨ।


ਪੁੱਛਗਿਛ ਦੌਰਾਨ ਦੋਸ਼ੀਆਂ ਨੇ ਦੱਸਿਆ ਹੈ ਕਿ ਕਪਿਲ ਕੁਮਾਰ ਹਿਮਾਚਲ ਵਿੱਚ ਹੋਸਿਲ ਕੱਪੜਿਆਂ ਦਾ ਕਾਰੋਬਾਰ ਕਰਦਾ ਹੈ ਜਦਕਿ ਵਰੁਣ ਕੁਮਾਰ ਟੈਕਸੀ ਰਾਈਡਰ ਹੈ ਅਤੇ ਦੋਨੋਂ ਕਾਫੀ ਲੰਬੇ ਸਮੇਂ ਤੋਂ ਮਿਲ ਕੇ ਨਸਾ ਤਸਕਰੀ ਦਾ ਕਾਰੋਬਾਰ ਕਰ ਰਹੇ ਹਨ।ਪੁਛਗਿੱਛ ਵਿੱਚ ਦੋਸ਼ੀਆਂ ਵੱਲੋਂ ਖੁਲਾਸਾ ਹੋਇਆ ਹੈ ਕਿ ਉਹ ਇਹ ਹੈਰੋਇਨ ਅੰਮ੍ਰਿਤਸਰ ਬਾਰਡਰ ਏਰੀਏ ਤੋਂ ਸਸਤੇ ਭਾਅ ਦੇ ਵਿੱਚ ਥੋਕ ਤੇ ਲਿਆਂਦੇ ਸਨ ਤੇ ਲੁਧਿਆਣਾ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਵਿੱਚ ਆਪਣੇ ਗ੍ਰਾਹਕਾਂ ਨੂੰ ਪਰਚੂਨ ਦੇ ਰੂਪ ਵਿੱਚ ਵੇਚਦੇ ਸਨ। ਕਾਬੂ ਕੀਤੇ ਗਏ ਦੋਸ਼ੀਆਂ ਤੋਂ ਪੁਲਿਸ ਵੱਲੋਂ ਹੁਣ ਅੱਗੇ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਸ ਵਿੱਚ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

Story You May Like