The Summer News
×
Monday, 20 May 2024

ਰੂ-ਬਰੂ ਦੇ ਪ੍ਰੋਗਰਾਮ ’ਚ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਕੀਤੀ ਗਈ ਸ਼ਿਰਕਤ

ਕਪੂਰਥਲਾ,21 ਜਨਵਰੀ : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵਲੋਂ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਕਰੀਅਰ ਗਾਈਡੈਂਸ ਪ੍ਰੋਗਰਾਮ ‘ਰੂ-ਬਰੂ’ ਤਹਿਤ ਜਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਬਿਊਰੋ ਵਿਖੇ ਬੁਲਾ ਕੇ ਜਿਲ੍ਹੇ ਦੇ ਉੱਚ ਅਧਿਕਾਰੀਆਂ ਵਲੋਂ ਕਰੀਅਰ ਸਬੰਧੀ ਗਾਈਡੈਂਸ ਦਿੱਤੀ ਜਾਂਦੀ ਹੈ।
ਅੱਜ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋਂ ਵਿਖੇ ਅਕਾਲ ਅਕੈਡਮੀ ਘੁੱਗ, ਕਪੂਰਥਲਾ ਦੇ ਵਿਦਿਆਰਥੀਆਂ ਵਲੋਂ ਸ਼ਿਰਕਤ ਕੀਤੀ ਗਈ।


ਜਿਲ੍ਹਾ ਰੋਜ਼ਗਾਰ ਅਧਿਕਾਰੀ ਨੀਲਮ ਮਹੇ ਵਲੋਂ ਬੱਚਿਆਂ ਆਪਣੇ ਸੁਨਿਹਰੇ ਭਵਿੱਖ ਲਈ ਆਪਣਾ ਕਰੀਅਰ ਉਦੇਸ਼ ਚੁਣਕੇ ਉਸ ਨੂੰ ਪ੍ਰਾਪਤ ਕਰਨ ਲਈ ਜੀਅ ਤੋੜ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ। ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਲੁਧਿਆਣਾ ਜੀਵਨਦੀਪ ਸਿੰਘ (ਪੀ.ਸੀ.ਐਸ. ਅ.) ਜੋ ਕਿ ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਲ ਸਨ ਵਲੋਂ ਵਿਦਿਆਰਥੀਆਂ ਨੂੰ ਪੀ.ਸੀ.ਐਸ. ਪ੍ਰੀਖਿਆ ਰਾਹੀਂ ਅਧਿਕਾਰੀ ਪੱਧਰ ਦੀ ਸਰਕਾਰੀ ਨੌਕਰੀ ਪ੍ਰਾਪਤ ਕਰਨ ਦੀ ਵਿਧੀ ਬਾਰੇ ਗਾਈਡ ਕੀਤਾ ਅਤੇ ਜੋ ਬੱਚੇ ਡਾਕਟਰ ਜਾਂ ਇੰਜੀਨੀਅਰ ਬਣਨ ਦੇ ਇਛੁੱਕ ਸਨ। ਅਕਾਲ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਦਾ ਪ੍ਰਦਰਸ਼ਨ ਕੀਤਾ ਗਿਆ। ਜਿਲ੍ਹਾ ਰੋਜ਼ਗਾਰ ਅਧਿਕਾਰੀ ਨੀਲਮ ਮਹੇ ਵਲੋਂ ਬੱਚਿਆਂ ਅਤੇ ਸਕੂਲ ਦੇ ਸਟਾਫ ਦਾ ਧੰਨਵਾਦ ਕਰਦਿਆਂ ਬੱਚਿਆਂ ਦੇ ਰੋਸ਼ਨ ਭਵਿੱਖ ਦੀ ਕਾਮਨਾ ਕੀਤੀ।

Story You May Like