The Summer News
×
Thursday, 16 May 2024

ਪੰਜਾਬੀ ਯੂਨੀਰਸਿਟੀ ਦਾ ਕਰਜਾ ਮਾਫ ਕਰਵਾਉਣ ਲਈ ਵਿਦਿਆਰਥੀਆਂ ਦਾ ਸਰਕਾਰ ਖ਼ਿਲਾਫ ਪ੍ਰਦਰਸ਼ਨ

ਮਾਨਸਾ, 6 ਅਪ੍ਰੈਲ : ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਚੜ੍ਹੀ ਡੇਢ ਸੌ ਕਰੋੜ ਦੇ ਕਰਜ਼ੇ ਨੂੰ ਮਾਫ਼ ਕਰਵਾਉਣ ਦੇ ਲਈ ਅੱਜ ਪੰਜਾਬ ਭਰ ਦੇ ਵਿੱਚ ਵਿਦਿਆਰਥੀਆਂ ਵੱਲੋਂ ਕਾਲਜ ਦੇ ਵਿੱਚ ਕਲਾਸਾਂ ਦਾ ਬਾਈਕਾਟ ਕਰਕੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ । ਉਨ੍ਹਾਂ ਨੇ ਕਿਹਾ ਕਿ ਯੂਨੀਵਰਸਿਟੀ ਦਾ ਕਰਜ ਮਾਫ ਕਰਕੇ ਯੂਨੀਵਰਸਿਟੀ ਨੂੰ ਅੱਗੇ ਵਧਣ ਦੇ ਲਈ ਵਿਸ਼ੇਸ਼ ਗਰਾਂਟ ਜਾਰੀ ਕੀਤੀ ਜਾਵੇ।


ਅੱਜ ਮਾਨਸਾ ਦੇ ਵਿਚ ਵੀ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਨੇ ਕਲਾਸਾਂ ਦਾ ਬਾਈਕਾਟ ਕਰਕੇ ਸ਼ਹਿਰ ਦੇ ਵਿੱਚ ਰੋਸ ਪ੍ਰਦਰਸ਼ਨ ਕੀਤਾ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਸਰਕਾਰ ਦੇ ਖਿਲਾਫ ਧਰਨਾ ਪ੍ਰਦਰਸ਼ਨ ਕਰਕੇ ਸਰਕਾਰ ਦੇ ਨਾਮ ਮੰਗ ਪੱਤਰ ਵੀ ਦਿੱਤਾ ਗਿਆ। ਵਿਦਿਆਰਥੀ ਆਗੂ ਸੰਦੀਪ ਕੌਰ ਅਤੇ ਮਾਨਵ ਸਿੰਘ ਤੇ ਜੈਸਮੀਨ ਕੌਰ ਨੇ ਕਿਹਾ ਕਿ ਅੱਜ ਪੰਜਾਬੀ ਯੂਨੀਵਰਸਿਟੀ ਨੂੰ ਬਚਾਉਣ ਦੇ ਲਈ ਪੰਜਾਬ ਦਾ ਹਰ ਵਿਦਿਆਰਥੀ ਸੜਕਾਂ ਤੇ ਹੈ ਕਿਉਂਕਿ ਜੇਕਰ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਨਹੀਂ ਤਾਂ ਵਿਦਿਆਰਥੀ ਅੱਗੇ ਕਿਸ ਜਗ੍ਹਾ ਦਿਉ ਪਰ ਸਿੱਖਿਆ ਹਾਸਲ ਕਰਨਗੇ। ਕਿਉਂਕਿ ਸਰਕਾਰਾਂ ਦੀ ਸਿੱਖਿਆ ਦਾ ਪ੍ਰਾਈਵੇਟ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਨੂੰ ਬਚਾਉਣ ਦੀ ਲੋੜ ਹੈ ਕਿਉਂਕਿ ਡੇਢ ਕਰੋੜ ਦੇ ਕਰਜ਼ੇ ਹੇਠ ਹੈ। ਉਨ੍ਹਾਂ ਕਿਹਾ ਕਿ ਜੇਕਰ ਯੂਨੀਵਰਸਿਟੀ ਦਾ ਕਰਜ਼ਾ ਨਾ ਉਤਾਰਿਆ ਗਿਆ ਅਤੇ ਇਹ ਕਰਜ਼ਾ ਦਿਨੋਂ ਦਿਨ ਵਧਦਾ ਜਾਏਗਾ। ਜਿਸ ਦਾ ਬੋਝ ਵਿਦਿਆਰਥੀਆਂ ਤੇ ਪਵੇਗਾ।


ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿਚ ਵਿਦਿਆਰਥੀ ਪੰਜਾਬ ਸਰਕਾਰ ਦੇ ਖਿਲਾਫ਼ ਸੰਘਰਸ਼ ਨੂੰ ਤੇਜ਼ ਕਰਨਗੇ ਜੇਕਰ ਸਰਕਾਰ ਨੇ ਇਸ ਕਰਜ਼ੇ ਨੂੰ ਮਾਫ਼ ਨਾ ਕੀਤਾ ਅਤੇ ਯੂਨੀਵਰਸਿਟੀ ਨੂੰ ਵਿਸ਼ੇਸ਼ ਗਰਾਂਟ ਦਿੱਤੀ ਜਾ ਰਹੀ ਸਿੱਖਿਆ ਨੂੰ ਬਚਾਉਣ ਦੇ ਲਈ ਸ਼ਰਧਾ ਦੇ ਰਾਹ ਪੈਣ ਲਈ ਤਿਆਰ-ਬਰ-ਤਿਆਰ ਹੈ। ਪੰਜਾਬ ਸਰਕਾਰ ਇਸ ਮਾਮਲੇ ਤੇ ਅਜੇ ਤੱਕ ਚੁੱਪ ਹੈ।

Story You May Like