The Summer News
×
Tuesday, 07 May 2024

ਸਬ ਇੰਸਪੈਕਟਰ ਜਸਪਾਲ ਸਿੰਘ ਨੇ ਸੁਲਤਾਨਪੁਰ ਲੋਧੀ ਦੇ ਥਾਣਾ ਮੁੱਖੀ ਵੱਜੋ ਅਹੁਦਾ ਸੰਭਾਲਿਆ

ਸੁਲਤਾਨਪੁਰ ਲੋਧੀ, 19 ਅਗਸਤ (ਸੁਰਿੰਦਰ ਸਿੰਘ ਬੱਬੂ ) ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾ਼ ਤੇ ਜ਼ਿਲ੍ਹਾ ਕਪੂਰਥਲਾ ਵਿੱਚ ਵੱਡੇ ਪੱਧਰ ਤੇ ਥਾਣਿਆਂ ਦੇ ਮੁਖੀ ਤਬਦੀਲ ਕੀਤੇ ਗਏ ਹਨ। ਜਿਸ ਦੇ ਤਹਿਤ ਪੁਲਿਸ ਲਾਈਨ ਤੋਂ ਤਬਦੀਲ ਹੋ ਕੇ ਸਬਿ ਇੰਸਪੈਕਟਰ ਨੇ ਥਾਣਾ ਸੁਲਤਾਨਪੁਰ ਲੋਧੀ ਦੇ ਮੁਖੀ ਵੱਜੋਂ ਅਹੁਦਾ ਸੰਭਾਲ ਕੇ ਕੰਮ ਕਾਜ਼ ਕਰਨਾ ਸ਼ੁਰੂ ਕਰ ਦਿੱਤਾ ਹੈ । ਉਹ ਪਹਿਲਾ ਵੀ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਥਾਣੇ ਕਬੀਰ ਪੁਰ ਚ ਬਤੌਰ ਐਸਐਚਓ ਦੀ ਸੇਵਾ ਨਿਭਾ ਚੁੱਕੇ ਹਨ । ਉਹ ਇਥੇ ਇੰਸਪੈਕਟਰ ਜਸਮੇਲ ਕੌਰ ਦੀ ਜਗਾ ਤੇ ਆਏ ਹਨ ਤੇ ਜਸਮੇਲ ਕੌਰ ਦਾ ਤਬਾਦਲਾ ਪੁਲਿਸ ਲਾਈਨ ਕਪੂਰਥਲਾ ਵਿਖੇ ਕਰ ਦਿੱਤਾ ਗਿਆ ਹੈ।


ਅਹੁਦਾ ਸੰਭਾਲਦਿਆ ਸਬ ਇੰਸਪੈਕਟਰ ਜਸਪਾਲ ਸਿੰਘ ਨੇ ਆਖਿਆ ਕਿ ਇਲਾਕੇ ਵਿਚ ਨਸ਼ਾ ਸਮੱਗਲਰਾਂ ਨੂੰ ਬਖਸ਼ਿਆ ਨਹੀ ਜਾਵੇਗਾ ਅਤੇ ਅਜਿਹੇ ਲੋਕਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਆਂਢ – ਗੁਆਂਢ ਵਿਚ ਕੋਈ ਨਸ਼ੇ ਦਾ ਕਾਰੋਬਾਰ ਕਰਦਾ ਹੈ ਤਾਂ ਉਹ ਇਸ ਦੀ ਸੂਚਨਾ ਥਾਣਾ ਸੁਲਤਾਨਪੁਰ ਲੋਧੀ ਵਿਖੇ ਬਿਨਾ ਕਿਸੇ ਦੇ ਡਰ ਤੇ ਦੱਸ ਸਕਦਾ ਹੈ । ਉਹਨਾਂ ਕਿਹਾ ਕਿ ਜਨਤਾ ਦੇ ਸਹਿਯੋਗ ਨਾਲ ਹੀ ਨਸ਼ਿਆਂ ਨੂੰ ਠੱਲ੍ਹ ਪਾਈ ਜਾ ਸਕਦੀ ਹੈ ਅਤੇ ਨਸ਼ਿਆਂ ਸਬੰਧੀ ਸੂਚਨਾ ਦੇਣ ਵਾਲੇ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ । ਉਨ੍ਹਾਂ ਕਿਹਾ ਕਿ ਚੰਗੇ ਅਕਸ ਵਾਲੇ ਹਰੇਕ ਨਾਗਰਿਕ ਨੂੰ ਥਾਣੇ ਵਿਚ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਸ਼ਰਾਰਤੀ ਅਨਸਰਾਂ ਨੂੰ ਸਖਤ ਤਾੜਨਾ ਕੀਤੀ ਜਾਂਦੀ ਹੈ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਆ ਜਾਣ ਨਹੀਂ ਤਾਂ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ ।

ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾ਼ ਤੇ ਜ਼ਿਲ੍ਹਾ ਕਪੂਰਥਲਾ ਵਿੱਚ ਵੱਡੇ ਪੱਧਰ ਤੇ ਥਾਣਿਆਂ ਦੇ ਮੁਖੀ ਤਬਦੀਲ ਕੀਤੇ ਗਏ ਹਨ। ਜਿਸ ਦੇ ਤਹਿਤ ਪੁਲਿਸ ਲਾਈਨ ਤੋਂ ਤਬਦੀਲ ਹੋ ਕੇ ਸਬਿ ਇੰਸਪੈਕਟਰ ਨੇ ਥਾਣਾ ਸੁਲਤਾਨਪੁਰ ਲੋਧੀ ਦੇ ਮੁਖੀ ਵੱਜੋਂ ਅਹੁਦਾ ਸੰਭਾਲ ਕੇ ਕੰਮ ਕਾਜ਼ ਕਰਨਾ ਸ਼ੁਰੂ ਕਰ ਦਿੱਤਾ ਹੈ । ਉਹ ਪਹਿਲਾ ਵੀ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਥਾਣੇ ਕਬੀਰ ਪੁਰ ਚ ਬਤੌਰ ਐਸਐਚਓ ਦੀ ਸੇਵਾ ਨਿਭਾ ਚੁੱਕੇ ਹਨ । ਉਹ ਇਥੇ ਇੰਸਪੈਕਟਰ ਜਸਮੇਲ ਕੌਰ ਦੀ ਜਗਾ ਤੇ ਆਏ ਹਨ ਤੇ ਜਸਮੇਲ ਕੌਰ ਦਾ ਤਬਾਦਲਾ ਪੁਲਿਸ ਲਾਈਨ ਕਪੂਰਥਲਾ ਵਿਖੇ ਕਰ ਦਿੱਤਾ ਗਿਆ ਹੈ।

Story You May Like