The Summer News
×
Monday, 20 May 2024

ਪੰਜਾਬ ਪੁਲਿਸ 'ਚ ਤਾਇਨਾਤ ਸਬ-ਇੰਸਪੈਕਟਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਰਾਏ ਅਮਾਨਤ ਖਾਂ ਵਿਖੇ ਤਾਇਨਾਤ ਸਬ-ਇੰਸਪੈਕਟਰ ਦਿਲਬਾਗ ਸਿੰਘ ਨੂੰ ਨਿਰਮਲ ਸਿੰਘ ਵਾਸੀ ਪਿੰਡ ਕਸੇਲ ਤੋਂ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਨਿਰਮਲ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈਕਿ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21(ਸੀ) ਤਹਿਤ ਉਸਦੇ ਭਰਾ ਦਲਜੀਤ ਸਿੰਘ ਖਿਲਾਫ ਥਾਣਾ ਸਰਾਏ ਅਮਾਨਤ ਖਾਂ ਵਿਖੇ ਐਫ.ਆਈ.ਆਰ. ਨੰ. 46/2023 ਦਰਜ ਕੀਤਾ ਗਿਆ ਸੀ ਅਤੇ ਇਸ ਮਾਮਲੇ ਦੀ ਜਾਂਚ ਐੱਸ.ਆਈ. ਦਿਲਬਾਗ ਸਿੰਘ ਕਰ ਰਹੇ ਸਨ।


ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਐੱਸ.ਆਈ. ਦਿਲਬਾਗ ਸਿੰਘ ਨੇ ਚਲਾਨ ਦੀ ਜਾਂਚ ਕਰਕੇ ਅਦਾਲਤ ਚ ਪੇਸ਼ ਕਰਨ ਲਈ ਸਰਕਾਰੀ ਵਕੀਲ ਤੋਂ 7,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਟੀਮ ਨੇ ਜਾਲ ਵਿਛਾਇਆ ਅਤੇ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਮੁਲਜ਼ਮ ਨੂੰ ਫੜ ਲਿਆ। ਨੂੰ ਕਾਬੂ ਕਰ ਲਿਆ ਐੱਸ.ਆਈ. ਦਿਲਬਾਗ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ।

Story You May Like