The Summer News
×
Monday, 20 May 2024

ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਸੁੰਦਰ ਤੇ ਸਾਫ਼-ਸੁਥਰਾ ਰੱਖਣ ਲਈ ਕੀਤੇ ਜਾ ਰਹੇ ਹਨ ਸਫਲ ਯਤਨ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 31 ਮਾਰਚ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਅਤੇ ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਵਲੋਂ ‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸ਼ਵ’ ਤਹਿਤ ‘ਮੇਰਾ ਸ਼ਹਿਰ ਮੇਰਾ ਮਾਣ’ ਤਹਿਤ ਸਪੈਸ਼ਲ ਸਫ਼ਾਈ ਅਭਿਆਨ ਦਾ ਜਾਇਜ਼ਾ ਲਿਆ। ਇਸ ਮੌਕੇ ਸ਼ਿਵ ਕੁਮਾਰ ਸੁਪਰਡੈਂਟ, ਪਰਮਜੀਤ ਸਿੰਘ ਐਸ.ਡੀ.ਓ, ਮਨਜੀਤ ਸਿੰਘ, ਵਿਕਰਮ ਸਿੰਘ ਚੀਫ ਸੈਨੇਟਰੀ ਇੰਸਪੈਕਟਰ, ਅਜੇ ਕੁਮਾਰ, ਦਿਲਬਾਗ ਸਿੰਘ ਤੇ ਗਗਨ ਬਟਾਲਾ ਆਦਿ ਮੋਜੂਦ ਸਨ।


ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਸੁੰਦਰ ਤੇ ਸਾਫ ਸੁਥਰਾ ਰੱਖਣ ਲਈ ਵਿਸ਼ੇਸ ਯਤਨ ਕੀਤੇ ਜਾ ਰਹੇ ਹਨ ਅਤੇ ਕਾਰਪੋਰੇਸ਼ਨ ਬਟਾਲਾ ਵਲੋਂ ‘ਮੇਰਾ ਸ਼ਹਿਰ ਮੇਰਾ ਮਾਣ’ ਤਹਿਤ ਸਪੈਸ਼ਲ ਸਫ਼ਾਈ ਅਭਿਆਨ ਰਾਹੀਂ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਦੇ ਸੁੰਦਰੀਕਰਨ ਨੂੰ ਲੈ ਕੇ ਉਨਾਂ ਵਲੋਂ ਲਗਾਤਾਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸ਼ਹਿਰ ਨੂੰ ਹੋਰ ਖੂਬਸੂਰਤ ਬਣਾਇਆ ਜਾ ਸਕੇ। ਉਨਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਵੀ ਵਿਸ਼ੇਸ ਯਤਨ ਕੀਤੇ ਗਏ ਹਨ। ਸ਼ਹਿਰ ਵਿਚਲੇ ਪ੍ਰਮੁੱਖ ਚੌਂਕਾਂ ਨੂੰ ਚੋੜਾ ਕੀਤਾ ਗਿਆ ਹੈ ਤੇ ਚੌਂਕਾਂ ਖੂਬਸੂਰਤ ਬਣਾਇਆ ਜਾਵੇਗਾ।


ਇਸ ਮੌਕੇ ਗੱਲ ਕਰਦਿਆਂ ਕਮਿਸ਼ਨਰ ਕਾਰਪੋਰੇਸ਼ਨ, ਡਾ.ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ‘ਮੇਰਾ ਸ਼ਹਿਰ ਮੇਰਾ ਮਾਣ’ ਤਹਿਤ ਸ਼ਹਿਰ ਦੀ ਇੱਕ ਵਾਰਡ ਵਿੱਚ ਹਰ ਹਫਤੇ ਸਪੈਸ਼ਲ ਸਫਾਈ ਅਭਿਆਨ ਚਲਾਇਆ ਜਾਂਦਾ ਹੈ। ਉਨਾਂ ਦੱਸਿਆ ਕਿ ਹਰ ਸ਼ੁੱਕਰਵਾਰ ਕਿਸੇ ਇੱਕ ਵਾਰਡ ਵਿੱਚ ਸਪੈਸ਼ਲ ਸਫਾਈ ਅਭਿਆਨ ਤੋਂ ਇਲਾਵਾ ਦੂਜੇ ਲੋੜੀਂਦੇ ਕੰਮ ਵੀ ਕੀਤੇ ਜਾਂਦੇ ਹਨ। ਅੱਜ ਵਾਰਡ ਨੰਬਰ 4 ਵਿਖੇ ਚਲਾਏ ਸਫਾਈ ਅਭਿਆਨ ਦੌਰਾਨ ਕਰੀਬ 40 ਸਫਾਈ ਸੇਵਕਾਂ, ਪ੍ਰਾਪਰਟੀ ਟੈਕਸ ਟੀਮ, ਪੇਚ ਵਰਕ ਦੀ ਇੰਜਨਿਰਿੰਗ ਬਰਾਂਚ ਦੇ ਕਰਮਚਾਰੀ, ਸਟਰੀਟ ਲਾਈਟਸ ਮੈਨਟੇਨਸ ਟੀਮ ਅਤੇ ਪੈਨਸ਼ਨ ਕਾਰਡ ਬਣਾਉਣ ਲਈ ਟੀਮ ਆਦਿ ਵਲੋਂ ਵਾਰਡ ਵਿੱਚ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਗਿਆ ਤੇ ਮੌਕੇ ਤੇ ਮੁਸ਼ਕਿਲਾਂ ਹੱਲ ਕੀਤੀਆਂ ਗਈਆਂ। ਕਾਰਪੋਰੇਸ਼ਨ ਦੇ ਕਰਮਚਾਰੀਆਂ ਵਲੋਂ ਰੋਜ਼ਾਨਾ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਸਾਫ-ਸਫ਼ਾਈ ਆਦਿ ਕੀਤੀ ਜਾਂਦੀ ਹੈ ਤੇ ਵਾਰਡਾਂ ਵਿਚੱ ਜਾ ਕੇ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕੀਤਾ ਜਾਂਦਾ ਹੈ।


ਇਸ ਮੌਕੇ ਗੱਲ ਕਰਦਿਆਂ ਵਾਰਡ ਨੰਬਰ 3 ਦੇ ਵਾਸੀਆਂ ਨੇ ਕਿਹਾ ਕਿ ਹਲਕਾ ਵਿਧਾਇਕ ਸ਼ੈਰੀ ਕਲਸੀ ਅਤੇ ਕਾਰਪੋਰੇਸ਼ਨ ਬਟਾਲਾ ਡਾ. ਸ਼ਾਇਰੀ ਭੰਡਾਰੀ ਵਲੋਂ ਬਟਾਲਾ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਅਤੇ ਖੂਬਸੂਰਤ ਬਣਾਉਣ ਲਈ ਵਿਸ਼ੇਸ ਯਤਨ ਕੀਤੇ ਗਏ ਹਨ। ਉਨਾਂ ਕਿਹਾ ਕਿ ਸ਼ਹਿਰ ਵਿੱਚ ਲੋਕਾਂ ਦੀ ਸਹੂਲਤ ਲਈ ਆਵਾਜਾਈ ਨੂੰ ਸੁਖਾਲਾ ਕੀਤਾ ਗਿਆ ਹੈ ਅਤੇ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ, ਜਿਸ ਨਾਲ ਲੋਕਾਂ ਨੂੰ ਬਹੁਤ ਰਾਹਤ ਮਿਲੀ ਹੈ।


 

Story You May Like