The Summer News
×
Tuesday, 21 May 2024

VC ਵਿਵਾਦ ‘ਤੇ ਟਵੀਟ ਕਰ ਬੋਲੇ ਸੁਖਬੀਰ ਬਾਦਲ, CM ਮਾਨ ਨੂੰ ਦਿੱਤੀ ਚੇਤਾਵਨੀ

ਚੰਡੀਗੜ੍ਹ: ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਫਰੀਦਕੋਟ ਦੇ ਮੈਡੀਕਲ ਹਸਪਤਾਲ ਵਿੱਚ ਮਾੜੇ ਪ੍ਰਬੰਧਾਂ ਕਾਰਨ ਵਾਈਸ ਚਾਂਸਲਰ ਨਾਲ ਕੀਤੀ ਬਦਸਲੂਕੀ ਤੋਂ ਬਾਅਦ ਆਮ ਆਦਮੀ ਪਾਰਟੀ ਆਪਣੇ ਵਿਰੋਧੀਆਂ ਦੇ ਘੇਰੇ ਵਿੱਚ ਆ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਸਿਹਤ ਮੰਤਰੀ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਉੱਘੇ ਸਰਜਨ ਅਤੇ ਵਾਈਸ ਚਾਂਸਲਰ ਡਾ: ਰਾਜ ਬਹਾਦਰ ਨਾਲ ਕੀਤੇ ਗਏ ਨਿੰਦਣਯੋਗ ਵਤੀਰੇ ਦੀ ਉਹ ਸਖ਼ਤ ਨਿਖੇਧੀ ਕਰਦੇ ਹਨ। ਉਨ੍ਹਾਂ ਡਾ: ਬਹਾਦਰ ਨਾਲ ਗੱਲ ਕੀਤੀ ਅਤੇ ਉਨ੍ਹਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ‘ਆਪ’ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਕੀਤੇ ਜਾ ਰਹੇ ਦੁਰਵਿਵਹਾਰ ਵਿਰੁੱਧ ਸਮੁੱਚੇ ਡਾਕਟਰੀ ਭਾਈਚਾਰੇ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।




ਸੁਖਬੀਰ ਨੇ ਕਿਹਾ ਕਿ ਅਜਿਹਾ ਪਹਿਲੀ ਵਾਰ ਨਹੀਂ ਹੋਇਆ ਹੈ। ਆਮ ਆਦਮੀ ਪਾਰਟੀ ਦੇ ਮੰਤਰੀ ਅਤੇ ਵਿਧਾਇਕ ਆਪਣੇ ‘ਮਾਲਕਾਂ’ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਅਧਿਕਾਰੀਆਂ ਨੂੰ ਜ਼ਲੀਲ ਕਰਨ ਲਈ ਆਪਣੀ ਸਿਆਸੀ ਤਾਕਤ ਦੀ ਲਗਾਤਾਰ ਦੁਰਵਰਤੋਂ ਕਰ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਵਿਧਾਇਕਾਂ ਦੀਆਂ ਅਪਰਾਧਿਕ ਪ੍ਰਵਿਰਤੀਆਂ ਨੂੰ ਠੱਲ੍ਹ ਪਾਉਣ ਨਹੀਂ ਤਾਂ ਪੰਜਾਬੀਆਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।


Story You May Like