The Summer News
×
Friday, 17 May 2024

ਸੁਖਬੀਰ ਸਿੰਘ ਬਾਦਲ ਦੀ ਵਿਗੜੀ ਸਿਹਤ

ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਸੁਖਬੀਰ ਸਿੰਘ ਬਾਦਲ ਦੀ ਅਚਾਨਕ ਸਿਹਤ ਵਿਗੜੀ ਹੈ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਬਚਾਓ ਯਾਤਰਾ ਕੱਢੀ ਜਾ ਰਹੀ। ਅਜਿਹੇ 'ਚ ਦੱਸਿਆ ਜਾ ਰਿਹਾ ਹੈ ਕਿ ਗਰਮੀ ਕਾਰਨ ਉਨ੍ਹਾਂ ਦੀ ਸਿਹਤ ਵਿਗੜੀ ਹੈ।ਹੁਣ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਪੰਜਾਬ ਬਚਾਓ ਯਾਤਰਾ ਦੀ ਕਮਾਨ ਸੰਭਾਲਣਗੇ।


ਦੱਸ ਦਈਏ ਕਿ ਪੰਜਾਬ ਬਚਾਓ ਯਾਤਰਾ ਅੱਜ ਲੁਧਿਆਣਾ ਦੇ ਪਾਇਲ ਤੋਂ ਰਵਾਨਾ ਹੋਣੀ ਸੀ ਪਰ ਹੁਣ ਇਸ ਯਾਤਰਾ ਦੀ ਅਗਵਾਈ ਬਿਕਰਮ ਮਜੀਠੀਆ ਕਰਨ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਗਰਮੀ ਕਾਰਨ ਸੁਖਬੀਰ ਬਾਦਲ ਦੀ ਹਾਲਤ ਵਿਗੜ ਗਈ ਹੈ। ਇਸ ਤੋਂ ਬਾਅਦ ਉਨ੍ਹਾਂ ਲਈ ਯਾਤਰਾ 'ਚ ਹਿੱਸਾ ਲੈਣਾ ਮੁਸ਼ਕਲ ਹੋ ਗਿਆ।

Story You May Like