ਪੰਜਾਬ ਭਾਜਪਾ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਸੁਨੀਲ ਜਾਖੜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ : ਪੰਜਾਬ ਭਾਜਪਾ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਸੁਨੀਲ ਜਾਖੜ ਸ੍ਰੀ ਅੰਮ੍ਰਿਤਸਰ ਵਿਖੇ ਪਹੁੰਚੇ ਹਨ। ਦੱਸ ਦੇਈਏ ਕਿ ਪੰਜਾਬ ਭਾਜਪਾ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਸੁਨੀਲ ਜਾਖੜ ਦਿੱਲੀ ਤੋਂ ਸਿੱਧਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਜਾਣਕਾਰੀ ਮੁਤਾਬਕ ਉਨ੍ਹਾਂ ਨਾਲ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੀ ਨਜ਼ਰ ਆਈ। ਦੱਸ ਦੇਈਏ ਕਿ ਜਿਸ 'ਚ ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੁਪਾਣੀ, ਤਰੁਣ ਚੁੱਘ, ਮਨਜਿੰਦਰ ਸਿੰਘ ਸਿਰਸਾ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈਇੰਦਰ ਕੌਰ ਵੀ ਸ਼ਾਮਲ ਹਨ। ਮਿਲੀ ਜਾਣਕਾਰੀ ਮੁਤਾਬਕ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੁਨੀਲ ਜਾਖੜ ਜਲਦ ਹੀ ਮੀਡੀਆ ਨਾਲ ਗੱਲਬਾਤ ਕਰਨਗੇ 'ਤੇ ਇਸਦੇ ਨਾਲ ਹੀ ਉਨ੍ਹਾਂ ਨੇ ਸਭ ਤੋਂ ਪਹਿਲਾ ਗੁਰੂਘਰ ਵਿਖੇ ਮੱਥਾ ਟੇਕਣ ਦੀ ਅਪੀਲ ਕੀਤੀ।