The Summer News
×
Thursday, 16 January 2025

ਪਲਾਕਸਾ ਯੂਨੀਵਰਸਿਟੀ ‘ਚ ਕੋਵਿਡ ਬਾਰੇ ਕੀਤਾ ਸਰਵੇ

 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਸਤੰਬਰ: ਪਲਾਕਸ਼ਾ ਯੂਨੀਵਰਸਿਟੀ ਵਿਚ ਕੋਵਿਡ ਵਾਇਰਲ ਫੈਲਣ ਸਬੰਧੀ ਸੂਚਨਾਵਾਂ ਮਿਲਣ ਉਪਰੰਤ ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ ਤਿੜਕੇ ਦੀਆਂ ਹਦਾਇਤਾਂ ਤੇ ਸਿਹਤ ਵਿਭਾਗ ਦੀ ਇਕ ਟੀਮ ਵੱਲੋਂ ਯੂਨੀਵਰਸਿਟੀ ਜਾ ਕੇ ਵਿਦਿਆਰਥੀਆਂ ਦੇ ਕੋਵਿਡ ਸੈਂਪਲ ਲੈਣ ਦੀ ਹਦਾਇਤ ਕੀਤੀ ਗਈ।


ਇਸ ਸਬੰਧੀ ਕਾਰਵਾਈ ਕਰਦੇ ਹੋਏ ਸਿਹਤ ਵਿਭਾਗ ਵੱਲੋਂ ਯੂਨੀਵਰਸਿਟੀ ਵਿਖੇ ਸਰਵੇ ਕੀਤਾ ਗਿਆ। ਸਰਵੇ ਦੌਰਾਨ ਵਿਦਿਆਰਥੀਆਂ ਦੇ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ। ਉਨ੍ਹਾਂ ਦੱਸਿਆ ਕਿ ਕੋਈ ਵੀ ਵਿਦਿਆਰਥੀ ਕੋਵਿਡ ਤੋਂ ਪੀੜਤ ਨਹੀਂ ਹੈ। ਉਨ੍ਹਾਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਕੋਵਿਡ ਤੋਂ ਬਚਾਅ ਸਬੰਧੀ ਸਾਵਧਾਨੀਆਂ ਵਰਤਣ ਦੀ ਹਦਾਇਤ ਕੀਤੀ।

Story You May Like