The Summer News
×
Tuesday, 21 May 2024

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਭੇਡਪੁਰੀ ਦੀ ਸਹਿਕਾਰੀ ਸਭਾ 'ਚ ਕਿਸਾਨਾਂ ਨਾਲ ਗੱਲਬਾਤ

ਪਟਿਆਲਾ, 5 ਨਵੰਬਰ: ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੇ ਇਸ ਵਾਰ ਸੂਝ-ਬੂਝ ਦਾ ਸਬੂਤ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਸਾੜਨ ਦੀ ਬਜਾਇ ਇਨਸੀਟੂ ਤਕਨੀਕਾਂ ਨਾਲ ਆਪਣੇ ਖੇਤਾਂ ਵਿੱਚ ਮਿਲਾਉਣ ਜਾਂ ਫਿਰ ਐਕਸ ਸੀਟੂ ਮੈਨੇਜਮੈਂਟ ਜਾਰੀਂ ਇਸ ਨੂੰ ਬੇਲਰਾਂ ਦੀ ਮਦਦ ਨਾਲ ਚੁਕਵਾਉਣ ਦੀ ਅਪੀਲ ਨੂੰ ਭਰਵਾਂ ਹੁੰਗਾਰਾ ਦਿੱਤਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੀਤਾ। ਉਹ ਪਿੰਡ ਭੇਡਪੁਰੀ ਦੀ ਸਹਿਕਾਰੀ ਸਭਾ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਨ ਪੁੱਜੇ ਹੋਏ ਸਨ। ਉਨ੍ਹਾਂ ਨੇ ਪਿੰਡ ਦੋਦੜਾ ਵਿਖੇ ਪਰਾਲੀ ਨੂੰ ਡੰਪ ਕਰਨ ਵਾਲੇ ਸਥਾਨ ਦਾ ਦੌਰਾ ਵੀ ਐਸ.ਡੀ.ਐਮ. ਸਮਾਣਾ ਚਰਨਜੀਤ ਸਿੰਘ ਦੇ ਨਾਲ ਕੀਤਾ ਤੇ ਪਿੰਡ ਢੈਂਠਲ ਵੀ ਗਏ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਹਿਕਾਰੀ ਸਭਾ ਦੇ ਕਿਸਾਨਾਂ ਦੀ ਗੱਲਬਾਤ ਸੁਣੀ ਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਢਾਈ ਏਕੜ ਤੋਂ ਘੱਟ ਜਮੀਨ ਵਾਲੇ ਕਿਸਾਨਾਂ ਦੇ ਖੇਤਾਂ ਵਿੱਚ ਡੈਮੋ ਪਲਾਟ ਰਾਹੀਂ ਮੁਫ਼ਤ ਵਿੱਚ ਸਹਿਕਾਰੀ ਸਭਾਵਾਂ ਦੀਆਂ ਹੈਪੀ ਸੀਡਰ ਜਾਂ ਸੁਪਰ ਸੀਡਰ ਆਦਿ ਮਸ਼ੀਨਾਂ ਨਾਲ ਕਣਕ ਦੀ ਬਿਜਾਈ ਕਰਵਾਉਣ ਦਾ ਬੀੜਾ ਉਠਾਇਆ ਹੈ।  ਉਨ੍ਹਾਂ ਨੇ ਵਟਸਐਪ ਚੈਟਬੋਟ 7380016070 ਨੰਬਰ ਦਾ ਪੂਰਾ ਲਾਭ ਲੈਣ ਲਈ ਕਿਸਾਨਾਂ ਨੂੰ ਅਪੀਲ ਵੀ ਕੀਤੀ|

 

ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 252 ਮਸ਼ੀਨਾਂ ਨਾਲ ਪ੍ਰਤੀ ਮਸ਼ੀਨ ਇੱਕ ਏਕੜ ਦੇ ਹਿਸਾਬ ਨਾਲ 252 ਏਕੜ ਵਿੱਚ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸਹਿਕਾਰੀ ਸਭਾਵਾਂ ਤੇ ਖੇਤੀਬਾੜੀ ਵਿਭਾਗ ਵੱਲੋਂ ਸਫ਼ਲਤਾ ਪੂਰਵਕ ਜ਼ਿਲ੍ਹੇ ਦੇ ਛੋਟੇ ਕਿਸਾਨਾਂ ਦੇ ਖੇਤਾਂ ਵਿੱਚ ਕਣਕ ਦੀ ਬਿਜਾਈ ਕਰਵਾਈ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਪਰਾਲੀ ਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਤ ਕਰਨ ਵਾਸਤੇ ਖੇਤਾਂ ਵਿੱਚ ਪੁੱਜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਿਸ ਸਮੇਤ ਸਾਰੇ ਐਸ.ਡੀ.ਐਮਜ਼ ਤੇ ਖੇਤੀਬਾੜੀ, ਮਾਲ, ਪੰਚਾਇਤ ਵਿਭਾਗ, ਪੰਜਾਬ ਫਾਇਰ ਸਰਵਿਸ ਤੇ ਸਹਿਕਾਰੀ ਸਭਾਵਾਂ ਦੇ ਅਧਿਕਾਰੀ ਖੇਤਾਂ ਵਿੱਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ।

 

ਇਸੇ ਦੌਰਾਨ ਪਟਿਆਲਾ ਦੇ ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ ਨੇ ਬਰਸਟ ਤੇ ਹੋਰ ਪਿੰਡਾਂ ਦਾ ਦੌਰਾ ਕੀਤਾ। ਸਮਾਣਾ ਦੇ ਐਸ.ਡੀ.ਐਮ ਚਰਨਜੀਤ ਸਿੰਘ ਵੀ ਕਈ ਪਿੰਡਾਂ ਵਿੱਚ ਖੁਦ ਪੁੱਜੇ ਤੇ ਕਿਸਾਨਾਂ ਨਾਲ ਗੱਲਬਾਤ ਕਰ ਰਹੀ ਟੀਮ ਦੀ ਅਗਵਾਈ ਕੀਤੀ। ਪਾਤੜਾਂ ਦੇ ਐਸ.ਡੀ.ਐਮ. ਨਵਦੀਪ ਕੁਮਾਰ ਨੇ ਕਈ ਪਿੰਡਾਂ ਵਿੱਚ ਜਾ ਕੇ ਅੱਗ ਬੁਝਾਉਣ ਲਈ ਕਿਸਾਨਾਂ ਨਾਲ ਗੱਲਬਾਤ ਕੀਤੀ।

 

ਇਸੇ ਤਰ੍ਹਾਂ ਨਾਭਾ ਦੇ ਐਸ.ਡੀ.ਐਮ. ਨਾਭਾ ਤਰਸੇਮ ਚੰਦ ਨੇ ਪਿੰਡ ਕੋਟ ਖੁਰਦ ਵਿਖੇ ਜਾ ਕੇ ਖੇਤਾਂ 'ਚ ਖੜ੍ਹਕੇ ਅੱਗ ਬੁਝਵਾਈ। ਜਦਕਿ ਰਾਜਪੁਰਾ ਦੇ ਐਸ.ਡੀ.ਐਮ. ਜਸਲੀਨ ਕੌਰ ਨੇ ਵੀ ਘਨੌਰ ਇਲਾਕੇ ਦੇ ਪਿੰਡਾਂ ਦਾ ਦੌਰਾ ਕੀਤਾ ਅਤੇ ਦੂਧਨ ਸਾਧਾਂ ਦੇ ਐਸ.ਡੀ.ਐਮ. ਕਿਰਪਾਲ ਵੀਰ ਸਿੰਘ ਨੇ ਵੀ ਸਬ ਡਵੀਜਨ ਦੇ ਕਈ ਪਿੰਡਾਂ ਵਿੱਚ ਜਾਕੇ ਕਿਸਾਨਾਂ ਵੱਲੋਂ ਖੇਤਾਂ ਵਿਚ ਲੱਗੀ ਅੱਗ ਬੁਝਾਉਣ ਅਤੇ ਕਣਕ ਦੀ ਬਿਜਾਈ ਲਈ ਸੁਪਰ ਸੀਡਰ ਆਦਿ ਮਸ਼ੀਨਾਂ ਵਰਤਣ ਲਈ ਕਿਸਾਨਾਂ ਨੂੰ ਪ੍ਰੇਰਤ ਕੀਤਾ। ਜਦੋਂਕਿ ਜ਼ਿਲ੍ਹੇ ਦੇ ਤਹਿਸੀਲਦਾਰ ਲਾਰਸਨ ਸਿੰਗਲਾ, ਰਮਨਦੀਪ ਕੌਰ, ਅੰਕਿਤਾ ਅਗਰਵਾਲ, ਜਿਨਸੂ ਬਾਂਸਲ, ਵੀਨਾ ਰਾਣੀ ਤੇ ਕਰਮਜੀਤ ਸਿੰਘ ਵੀ ਖੇਤਾਂ ਵਿੱਚ ਜਾ ਕੇ ਕਿਸਾਨਾਂ ਨਾਲ ਲਗਾਤਾਰ ਗੱਲਬਾਤ ਕਰ ਰਹੇ ਹਨ।

Story You May Like