The Summer News
×
Friday, 14 February 2025

ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾ ਕੇ ਫਾਈਨਲ 'ਚ ਪਹੁੰਚੀ ਟੀਮ ਇੰਡੀਆ

26 ਜੁਲਾਈ: ਭਾਰਤ ਨੇ ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਥਾਂ ਬਣਾ ਲਈ ਹੈ। ਫਾਈਨਲ ‘ਚ ਟੀਮ ਇੰਡੀਆ ਦਾ ਸਾਹਮਣਾ ਪਾਕਿਸਤਾਨ ਨਾਲ ਹੋ ਸਕਦਾ ਹੈ। ਪਾਕਿਸਤਾਨੀ ਟੀਮ ਸੈਮੀਫਾਈਨਲ ‘ਚ ਮੇਜ਼ਬਾਨ ਸ਼੍ਰੀਲੰਕਾ ਨਾਲ ਭਿੜੇਗੀ। ਬੰਗਲਾਦੇਸ਼ ਵੱਲੋਂ ਦਿੱਤੇ 81 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਨੇ 11ਵੇਂ ਓਵਰ ਵਿੱਚ ਬਿਨਾਂ ਕੋਈ ਵਿਕਟ ਗੁਆਏ 83 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਨੇ 55 ਦੌੜਾਂ ਦੀ ਅਜੇਤੂ ਪਾਰੀ ਖੇਡੀ ਜਦਕਿ ਸ਼ੈਫਾਲੀ ਵਰਮਾ 26 ਦੌੜਾਂ ਬਣਾ ਕੇ ਨਾਬਾਦ ਪਰਤੀ।ਦਾਂਬੁਲਾ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਖੇਡੇ ਗਏ ਮੈਚ ‘ਚ ਬੰਗਲਾਦੇਸ਼ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 8 ਵਿਕਟਾਂ ‘ਤੇ 80 ਦੌੜਾਂ ਬਣਾਈਆਂ। ਭਾਰਤ ਲਈ (IND ਬਨਾਮ BAN), ਰੇਣੁਕਾ ਸਿੰਘ ਅਤੇ ਰਾਧਾ ਯਾਦਵ ਨੇ 3-3 ਵਿਕਟਾਂ ਲਈਆਂ। ਜਵਾਬ ਵਿੱਚ ਭਾਰਤ ਨੇ 66 ਗੇਂਦਾਂ ਵਿੱਚ 83 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਟੀਮ ਇੰਡੀਆ ਨੇ ਅਜੇਤੂ ਰਹਿੰਦੇ ਹੋਏ ਫਾਈਨਲ ਲਈ ਟਿਕਟ ਬੁੱਕ ਕਰ ਲਈ ਹੈ। ਮੰਧਾਨਾ ਅਤੇ ਸ਼ੈਫਾਲੀ ਨੇ ਭਾਰਤ ਨੂੰ ਸ਼ਾਨਦਾਰ ਸ਼ੁਰੂਆਤ ਦਿੱਤੀ। ਮੰਧਾਨਾ ਨੇ ਆਪਣੀ ਅਰਧ ਸੈਂਕੜੇ ਵਾਲੀ ਪਾਰੀ ਵਿੱਚ 39 ਗੇਂਦਾਂ ਵਿੱਚ 9 ਚੌਕੇ ਅਤੇ ਇੱਕ ਛੱਕਾ ਲਗਾਇਆ। ਸ਼ੈਫਾਲੀ ਨੇ 28 ਗੇਂਦਾਂ ‘ਚ 2 ਚੌਕੇ ਲਗਾਏ।ਭਾਰਤ ਨੇ 9ਵੀਂ ਵਾਰ ਫਾਈਨਲ ਲਈ ਕੀਤਾ ਕੁਆਲੀਫਾਈ



ਭਾਰਤੀ ਟੀਮ 9ਵੀਂ ਵਾਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ‘ਚ ਪਹੁੰਚੀ ਹੈ। ਟੀਮ ਇੰਡੀਆ 2004, 2005, 2006, 2008, 2012, 2016 ਅਤੇ 2022 ਵਿੱਚ ਚੈਂਪੀਅਨ ਬਣੀ ਸੀ। ਇਸ ਤੋਂ ਇਲਾਵਾ ਭਾਰਤ 2018 ਵਿੱਚ ਫਾਈਨਲ ਵਿੱਚ ਪਹੁੰਚਿਆ ਸੀ। ਟੀਮ ਇੰਡੀਆ ਨੇ ਇਕ ਵਾਰ ਫਿਰ ਤੋਂ ਖਿਤਾਬੀ ਮੁਕਾਬਲੇ ‘ਚ ਐਂਟਰੀ ਕਰ ਲਈ ਹੈ। ਖ਼ਿਤਾਬ ਦੀ ਮਜ਼ਬੂਤ ਦਾਅਵੇਦਾਰ ਭਾਰਤੀ ਟੀਮ ਫਾਈਨਲ ਵਿੱਚ ਪਾਕਿਸਤਾਨ ਜਾਂ ਸ੍ਰੀਲੰਕਾ ਨਾਲ ਭਿੜ ਸਕਦੀ ਹੈ।

Story You May Like