The Summer News
×
Thursday, 16 May 2024

ਤਹਿਸੀਲਦਾਰ ਨੇ ਓਵਰਲੋਡ ਬੱਸਾਂ ਅਤੇ ਗੱਡੀਆਂ ਦੇ ਕੱ+ਟੇ ਚਲਾਨ

ਮੋਗਾ, 28 ਮਈ: ਸੂਬਾ ਸਰਕਾਰ ਵਲੋਂ ਸੜਕ ਸੁਰੱਖਿਆ ਤੇ ਕਾਨੂੰਨ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਇੰਨ ਬਿੰਨ ਲਾਗੂ ਕਰਾਉਣ ਦੇ ਤਹਿਤ ਤਹਿਸੀਲਦਾਰ ਵਲੋਂ ਮੋਗਾ ਦੇ ਲੋਹਾਰਾ ਚੌਕ ਵਿਖੇ ਟ੍ਰੈਫਿਕ ਪੁਲਸ ਮੁਲਾਜ਼ਮਾਂ ਦੇ ਨਾਲ ਸਪੈਸ਼ਲ ਨਾਕਾ ਲਾ ਕੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਅਤੇ ਆਉਣ ਜਾਣ ਵਾਲੇ ਵਹੀਕਲਾਂ ਦੀ ਚੈਕਿੰਗ ਕੀਤੀ ਗਈ।ਇਸ ਦੌਰਾਨ 6 ਦੇ ਕਰੀਬ ਬੱਸਾਂ ਦੇ ਚਲਾਨ ਕੀਤੇ ਗਏ।


ਜਾਣਕਾਰੀ ਦਿੰਦਿਆਂ ਤਹਿਸੀਲਦਾਰ ਨੇ ਦੱਸਿਆ ਕਿ ਵੱਖ ਵੱਖ ਵਹੀਕਲਾਂ ਤੇ ਆਉਣ ਜਾਣ ਵਾਲੀਆਂ ਬੱਸਾਂ ਦੀ ਬਰੀਕੀ ਨਾਲ ਚੈਕਿੰਗ ਕੀਤੀ ਗਈ ਤੇ ਬਿਨਾਂ ਕਾਗਜ਼ਾਤ, 2 ਪਹੀਆ ਵਾਹਨ ’ਤੇ ਟ੍ਰਿੱਪਲ ਸਵਾਰੀ, ਬਿਨਾਂ ਨੰਬਰ ਪਲੇਟ ਆਦਿ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੀ ਚਲਾਨ ਕੱਟੇ ਗਏ ਅਤੇ ਹੁਲੜਬਾਜ਼ੀ ਕਰਨ ਵਾਲੇ ਨੌਜਵਾਨਾਂ ਨੂੰ ਚਿਤਾ+ਵਾਨੀ ਦੇ ਕੇ ਛੱਡਿਆ ਗਿਆ ਤੇ ਭਵਿੱਖ ’ਚ ਅਜਿਹਾ ਕਰਨ ’ਤੇ ਸਖ਼ਤ ਕਾਰਵਾਈ ਦੀ ਚਿਤਾ+ਵਨੀ ਦਿੱਤੀ।

Story You May Like