The Summer News
×
Monday, 20 May 2024

20ਵਾਂ ਰਾਜ ਪੱਧਰੀ ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਸ਼ਾਨੌ-ਸ਼ੌਕਤ ਨਾਲ ਸ਼ੁਰੂ

ਗੜ੍ਹਸ਼ੰਕਰ, 9 ਫਰਵਰੀ : ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਵਲੋਂ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਉਲੰਪੀਅਨ ਜਰਨੈਲ ਸਿੰਘ ਸਟੇਡੀਅਮ ’ਚ ਕਰਵਾਇਆ ਜਾ ਰਿਹਾ 20ਵਾਂ ਰਾਜ ਪੱਧਰੀ ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਸ਼ਾਨੌ-ਸ਼ੌਕਤ ਨਾਲ ਸ਼ੁਰੂ ਹੋ ਗਿਆ।


ਟੂਰਨਾਮੈਂਟ ਦਾ ਉਦਘਾਟਨ ਮੁੱਖ ਮਹਿਮਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਖੇਡਾਂ ਦਾ ਝੰਡਾ ਲਹਿਰਾਉਣ ਉਪਰੰਤ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦਿਆ ਹਵਾ ’ਚ ਗੁਬਾਰੇ ਛੱਡਕੇ ਕੀਤਾ ਗਿਆ। ਉਦਘਾਟਨ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਦੌਰਾਨ ਟੂਰਨਾਮੈਂਟ ਕਮੇਟੀ ਵਲੋਂ ਫੁੱਟਬਾਲ ਖੇਡ ਦੇ ਪਸਾਰ ਲਈ ਕੀਤੇ ਜਾ ਰਹੇ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਅਜਿਹੇ ਖੇਡ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਣਾ ਬਹੁਤ ਹੀ ਵੱਡਾ ਉੱਦਮ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਜਿਥੇ ਸਿੱਖੀ ਦੇ ਪ੍ਰਚਾਰ ਤੇ ਪਸਾਰ ਲਈ ਯਤਨਸ਼ੀਲ ਹੈ, ਉਥੇ ਹੀ ਖੇਡਾਂ ਤੇ ਸਿੱਖਿਆ ਦੇ ਖੇਤਰ ’ਚ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗਤਕੇ ਅਤੇ ਹਾਕੀ ਵਿਚ ਵਿਚ ਸ਼੍ਰੋਮਣੀ ਕਮੇਟੀ ਦੀਆਂ ਟੀਮਾਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ।


ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੀ ਵਿੱਤੀ ਮਦਦ ਜਾਰੀ ਕਰਕੇ ਵਿਦਿਅਕ ਅਦਾਰਿਆਂ ਨੂੰ ਵਿੱਤੀ ਸੰਕਟ ਚੋਂ ਬਾਹਰ ਕੱਢਣ ਲਈ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਕਮੇਟੀ ਦਾ ਧੰਨਵਾਦ ਕਰਦੇ ਹੋਏ ਸ਼੍ਰੋਮਣੀ ਕਮੇਟੀ ਵਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।


ਇਸ ਮੌਕੇ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਵਿੱਖੇ ਘਟ ਗਿਣਤੀ ਵਾਲੇ ਸਿੱਖ ਭਾਈਚਾਰੇ ਤੇ ਹੋ ਰਹੇ ਤਸ਼ਦਤ ਨੂੰ ਮੰਦਭਾਗਾ ਦੱਸਦੇ ਹੋਏ ਉੱਥੇ ਹੀ ਸਰਕਾਰ ਨੂੰ ਸੁਰੱਖਿਆ ਦੇਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਖੇ ਪੁਲਿਸ ਅਤੇ ਲੋਕਾਂ ਦੇ ਵਿੱਚ ਟਕਰਾਅ ਨੂੰ ਮੰਦਭਾਗਾ ਦੱਸਿਆ ਅਤੇ ਕਿਹਾ ਕਿ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਹੁੰਦੀ ਹੈ ਨਾਕਿ ਲੋਕਾਂ ਤੇ ਲਾਠੀਚਾਰਜ ਕਰਨ ਲਈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਕਾਰ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੇ 24 ਘੰਟਿਆ ਦੇ ਅੰਦਰ ਬੰਦੀ ਸਿੰਘਾਂ ਦੀ ਰਿਹਾਈ ਅਤੇ ਨਸ਼ਾ ਖੱਤਮ ਕਰਨ ਦੀ ਗੱਲ ਕਹੀ ਰਹੀ ਸੀ ਅੱਜ ਦੱਸ ਮਹੀਨੇ ਹੋਣ ਤੇ ਸਾਬਤ ਹੋ ਗਿਆ ਕਿ ਇਨ੍ਹਾਂ ਦੀ ਕਹਿਣੀ ਅਤੇ ਕਰਨੀ ਵਿੱਚ ਫ਼ਰਕ ਹੈ।

Story You May Like