The Summer News
×
Monday, 20 May 2024

ਮੋਗਾ ਨੇੜੇ ਵਾਪਰਿਆ ਹਾਦਸਾ, ਜ਼ਖ਼ਮੀ ਨੂੰ ਸਿਵਲ ਹਸਪਤਾਲ ਕਰਾਇਆ ਦਾਖ਼ਲ

ਮੋਗਾ : ਮੋਗਾ ਦੇ ਕੋਟਕਪੂਰਾ ਬਾਈਪਾਸ ਨੇੜੇ ਹਾਦਸੇ ਵਿਚ ਇਕ ਵਿਅਕਤੀ ਜ਼ਖਮੀ ਹੋ ਗਿਆ। ਬੱਸ ਡਰਾਈਵਰ ਵੱਲੋਂ ਖੁਦ ਜ਼ਖ਼ਮੀ ਨੂੰ ਮੋਗਾ ਦੇ ਸਿਵਲ ਹਸਪਤਾਲ ਦਾਖ਼ਲ ਕਰਾਇਆ ਗਿਆ। ਮੋਗਾ ਦੇ ਕੋਟਕਪੂਰਾ ਬਾਈਪਾਸ ਨੇੜੇ ਬਣੇ ਰਾਧਾ ਸੁਆਮੀ ਸਤਸੰਗ ਘਰ ਲਾਗੇ ਹਾਦਸਾ ਵਾਪਰਿਆ ਜਿਸ ਵਿੱਚ ਐਕਟਿਵਾ ਸਵਾਰ ਦੇ ਜ਼ਖ਼ਮੀ ਹੋਣ ਦਾ ਪਤਾ ਲੱਗਾ ਹੈ । ਇਸ ਮੌਕੇ ਬੱਸ ਡਰਾਈਵਰ ਨੇ ਦੱਸਿਆ ਕਿ ਉਹ ਗਿੱਦੜਬਾਹੇ ਤੋਂ ਚੱਲ ਕੇ ਰੋਜ਼ਾਨਾ ਦੀ ਤਰ੍ਹਾਂ ਜਵਾਲਾ ਜੀ ਜਾ ਰਿਹਾ ਸੀ ਅਤੇ ਅਚਾਨਕ ਮੋਗਾ ਪਹੁੰਚਣ ਤੇ ਹਾਦਸਾ ਵਾਪਰਿਆ।

Story You May Like