The Summer News
×
Tuesday, 21 May 2024

ਮੀਂਹ ਕਾਰਨ ਕਿਸਾਨ ਮੇਲੇ 'ਚ ਕਿਸਾਨਾਂ ਦੀ ਆਮਦ ਘੱਟ

ਲੁਧਿਆਣਾ, 24 ਮਾਰਚ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਅੱਜ ਸ਼ੁਰੂ ਹੋਏ ਕਿਸਾਨ ਮੇਲੇ ਦੇ ਪਹਿਲੇ ਦਿਨ ਸਵੇਰੇ 11 ਵਜੇ ਤੱਕ ਮੀਂਹ ਕਾਰਨ ਬਹੁਤ ਘੱਟ ਕਿਸਾਨ ਪੁੱਜੇ। ਜਦਕਿ ਲੁਧਿਆਣਾ ਵਿੱਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਯੂਨੀਵਰਸਿਟੀ ਦੇ ਕਿਸਾਨ ਮੇਲਾ ਗਰਾਊਂਡ ਵਿੱਚ ਵੀ ਪਾਣੀ ਜਮ੍ਹਾਂ ਹੋ ਗਿਆ ਹੈ। ਕਿਸਾਨ ਮੇਲੇ ਵਿੱਚ ਸਟਾਲ ਖਾਲੀ ਪਏ ਹਨ। ਹਾਲਾਂਕਿ ਯੂਨੀਵਰਸਿਟੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੇਲੇ ਵਿੱਚ ਕਿਸਾਨਾਂ ਦੀ ਗਿਣਤੀ ਦੁਪਹਿਰ ਤੱਕ ਵਧ ਜਾਵੇਗੀ। ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਨੇ ਤਿੰਨ ਦਿਨ ਪਹਿਲਾਂ 24 ਮਾਰਚ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਖੇਤੀਬਾੜੀ ਮੰਤਰੀ ਨੂੰ ਅਚਾਨਕ ਦਿੱਲੀ ਜਾਣਾ ਕਾਰਨ ਉਹ ਮੇਲੇ ਵਿੱਚ ਸ਼ਿਰਕਤ ਨਹੀਂ ਕਰ ਰਹੇ।

Story You May Like